ਕਿਸਾਨ ਆਗੂ ਪੁਲਿਸ ਨੇ ਥਾਣਿਆਂ 'ਚ ਡੱਕੇ
ਕਿਸਾਨ ਆਗੂ ਪੁਲਿਸ ਨੇ ਥਾਣਿਆਂ 'ਚ ਡੱਕੇ
Publish Date: Fri, 05 Dec 2025 07:31 PM (IST)
Updated Date: Fri, 05 Dec 2025 07:33 PM (IST)

ਕਿਸਾਨ ਆਗੂ ਪੁਲਿਸ ਨੇ ਥਾਣਿਆਂ ਚ ਡੱਕੇ ਸੁਖਦੇਵ ਸਲੇਮਪੁਰੀ,ਪੰਜਾਬੀ ਜਾਗਰਣ ਲੁਧਿਆਣਾ ਵੱਖ ਵੱਖ ਮੰਗਾਂ ਨੂੰ ਲੈ ਕਿਸਾਨਾਂ-ਮਜ਼ਦੂਰਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਨ ਦੇ ਐਲਾਨ ਨੂੰ ਮੱਦੇਨਜ਼ਰ ਅੱਜ ਤੜਕਸਾਰ ਪੰਜਾਬ ਪੁਲਿਸ ਵੱਲੋਂ ਮੂਹਰਲੀ ਕਤਾਰ ਦੇ ਕਿਸਾਨ-ਮਜ਼ਦੂਰ ਲੀਡਰਾਂ ਨੂੰ ਚੁੱਕ ਕੇ ਥਾਣਿਆਂ ਵਿਚ ਡੱਕਿਆ ਗਿਆ। ਦਸਮੇਸ਼ ਕਿਸਾਨ-ਮਜਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਅਤੇ ਜਨਰਲ ਸਕੱਤਰ ਜਸਦੇਵ ਸਿੰਘ ਲਲਤੋਂ ਨੂੰ ਅੱਜ ਤੜਕਸਾਰ ਚੁੱਕ ਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਥਾਣੇ ਵਿੱਚ ਬੰਦ ਕਿਸਾਨ ਆਗੂ ਜਸਦੇਵ ਸਿੰਘ ਲਲਤੋਂ ਨੇ ਦੱਸਿਆ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਦੋ ਘੰਟਿਆਂ ਲਈ ਰੇਲ ਰੋਕੋ ਅੰਦੋਲਨ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਜਿਸ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਫੜ ਕੇ ਅੰਦਰ ਥਾਣਿਆਂ ਵਿੱਚ ਡੱਕਿਆ ਗਿਆ ਤਾਂ ਜੋ ਕਿਸਾਨਾਂ ਤੇ ਮਜ਼ਦੂਰਾਂ ਦੀ ਅਵਾਜ਼ ਬੰਦ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਵੱਲੋਂ ਐਲਾਨ ਕੀਤਾ ਗਿਆ ਕਿ ਉਨਾਂ ਵੱਲੋਂ ਬਿਜਲੀ ਸੋਧ ਬਿੱਲ 2025, ਸਰਕਾਰੀ ਜ਼ਮੀਨਾਂ ਨੂੰ ਵੇਚਣ ਅਤੇ ਸ਼ੰਭੂ ਖਨੌਰੀ ਮੋਰਚੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਤਹਿਤ ਪੱਕੇ ਮੋਰਚੇ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਬਿਜਲੀ ਸੋਧ ਬਿੱਲ 2025 ਦਾ ਅਹਿਮ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਤਹਿਤ 17, 18 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਪੱਕੇ ਧਰਨੇ ਦਿੱਤੇ ਜਾਣਗੇ ਅਤੇ ਜੇਕਰ ਨਾ ਸੁਣਵਾਈ ਹੋਈ ਤਾਂ 19 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨਾਂ ਪੰਜਾਬ ਸਰਕਾਰ ਉੱਤੇ ਵੀ ਰੋਸ ਜਤਾਉਂਦੇ ਹੋਏ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ। ਉਨਾਂ ਕਿਹਾ ਕਿ 500 ਪ੍ਰਤੀ ਕੁਇਟਲ ਗੰਨੇ ਦਾ ਭਾਅ ਤੈਅ ਕਰਨਾ ਚਾਹੀਦਾ ਹੈ। --