ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ : ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਝੂਠੀ ਹਮਦਰਦੀ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰ ਕੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਕਿਰਤੀ ਕਿਸਾਨ ਚਾਹੁੰਦੇ ਹਨ ਕਿ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦੀ ਹੱਲ ਕੱਿਢਆ ਜਾਵੇ, ਨਹੀਂ ਤਾਂ ਲੋਕਾਂ ਦਾ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਗੁੱਸਾ ਹੋਰ ਭੜਕ ਜਾਵੇਗਾ। ਲੋਕ ਬੀਜੇਪੀ ਦੇ ਆਗੂਆਂ ਨੂੰ ਘਰਾਂ ਵਿੱਚੋਂ ਨਹੀਂ ਨਿਕਲਣ ਦੇਣਗੇ ਅਤੇ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇੇ ਕਰ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਲਾ ਰਾਏਪੁਰ ਸਥਿਤ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਵਿਖੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਸੁਰਜੀਤ ਸਿੰਘ ਸੀਲੋ ਖ਼ੁਰਦ ਨੇ ਕੀਤਾ। ਸ਼ਨਿਚਰਵਾਰ ਦੇ ਧਰਨੇ ਦੀ ਪ੍ਰਧਾਨਗੀ ਗੁਰਮੀਤ ਕੌਰ, ਪਰਮਜੀਤ ਕੌਰ ਤੇ ਮਹਿੰਦਰ ਕੌਰ ਨੇ ਕੀਤੀ ਅਤੇ ਕਿਹਾ ਕਿ ਸਿਹਤ ਸਹੂਲਤਾਂ ਦੀ ਘਾਟ ਨੇ ਸਰਕਾਰਾਂ ਦੇ ਲੋਕ ਵਿਰੋਧੀ ਚਿਹਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਸਰਕਾਰਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਕੋਈ ਸਰੋਕਾਰ ਨਹੀ, ਸਰਕਾਰਾਂ ਸਿਰਫ਼ ਚੰਦ ਕੁ ਚਹੇਤੇ ਕਾਰਪੋਰੇਟਸ ਦੇ ਹਿੱਤਾਂ ਦੀ ਰਾਖੀ ਕਰ ਰਹੀਆਂ ਹਨ। ਆਮ ਲੋਕਾਂ ਨੂੰ ਆਪਣੀ ਰਾਖੀ ਆਪ ਕਰਨੀ ਪੈਣੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਅੜੀਅਲ ਰਵੱਈਆ ਸਾਡੇ ਇਰਾਦੇ ਨੂੰ ਹੋਰ ਮਜ਼ਬੂਤੀ ਬਖਸ਼ ਰਿਹਾ ਹੈ। ਸਰਕਾਰ ਇਖਲਾਕੀ ਤੌਰ 'ਤੇ ਹਾਰ ਚੁੱਕੀ ਹੈ ਅਤੇ ਕਾਲੇ ਖੇੇਤੀ ਕਾਨੂੰਨਾਂ ਬਾਰੇ ਉਠਾਏ ਸਵਾਲਾਂ ਦਾ ਸਰਕਾਰ ਕੋਲ ਕੋਈ ਜਵਾਬ ਨਹੀ ਹੈ। ਇਸ ਮੌਕੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੁਖਵਿੰਦਰ ਕੌਰ, ਜਰਨੈਲ ਕੌਰ, ਕੁਲਜੀਤ ਕੌਰ ਗਰੇਵਾਲ਼, ਮਨਜੀਤ ਕੌਰ, ਜਸਪ੍ਰਰੀਤ ਕੌਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਬਲਜੀਤ ਸਿੰਘ ਖੱਟੜਾ, ਕਰਨੈਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸਾਬਕਾ ਐੱਮਸੀ ਹਰਭੰਜਨ ਸਿੰਘ ਸਦੀਲਾ, ਜਗਮੇਲ ਸਿੰਘ ਮਲੌਦ, ਕਰਨੈਲ ਸਿੰਘ ਰਾਮਗੜ੍ਹ ਸਰਦਾਰਾ, ਕਾਕਾ ਜੋਬਨਦੀਪ ਸਿੰਘ, ਬੱਚੀ ਸੁਰੀਤ ਕੌਰ, ਮਨਜੀਤ ਸਿੰਘ ਗੁੱਜਰਵਾਲ, ਗੁਰਦੇਵ ਸਿੰਘ ਆਸੀ, ਕੁਲੈਕਟਰ ਸਿੰਘ ਨਾਰੰਗਵਾਰ, ਹਰਵਿੰਦਰ ਸਿੰਘ, ਲਾਡੀ ਕਿਲ੍ਹਾ ਰਾਏਪੁਰ, ਜਰਨੈਲ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਬਲਜੀਤ ਸਿੰਘ ਖੱਟੜਾ ਸਾਇਆ, ਗੁਰਮੀਤ ਸਿੰਘ ਕਿਲ੍ਹਾ ਰਾਏਪੁਰ, ਮਹਿੰਦਰ ਸਿੰਘ, ਅਮਰੀਕ ਸਿੰਘ ਜੜਤੌਲੀ, ਬਲਜੀਤ ਸਿੰਘ ਸਾਇਆ, ਸਵਰਨਜੀਤ ਸਿੰਘ ਕਾਕਾ, ਪਰਮਿੰਦਰ ਸਿੰਘ, ਗੁਲਜ਼ਾਰ ਸਿੰਘ, ਸੈਡੀ ਜੜਤੌਲੀ, ਕਰਨੈਲ ਸਿੰਘ, ਬਿਕਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਸੁਖਦੇਵ ਸਿੰਘ, ਗੁਰਮੀਤ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕਰਨੈਲ ਸਿੰਘ, ਹਰਬਿਲਾਸ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਗਿਆਨ ਸਿੰਘ ਰੁੜਕਾ ਆਦਿ ਹਾਜ਼ਰ ਸਨ।