ਕਿਸਾਨ-ਮਜ਼ਦੂਰ 15 ਨੂੰ ਕਰਨਗੇ ਗਵਰਨਰ ਹਾਊਸ ਵੱਲ ਮਾਰਚ
15 ਨੂੰ ਸੂਬੇ ਦੇ ਕਿਸਾਨ ਅਤੇ ਮਜ਼ਦੂਰ ਕਰਨਗੇ ਗਵਰਨਰ ਹਾਊਸ ਵੱਲ ਮਾਰਚ : ਗੋਗੀ ਭੁੱਲਰ
Publish Date: Mon, 11 May 2026 07:50 PM (IST)
Updated Date: Tue, 12 May 2026 04:12 AM (IST)

ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਖੋਹਣ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 15 ਮਈ ਨੂੰ ਸੂਬੇ ਦੇ ਕਿਸਾਨ ਅਤੇ ਮਜ਼ਦੂਰ ਗਵਰਨਰ ਹਾਊਸ ਵੱਲ ਮਾਰਚ ਕਰਨਗੇ। ਇਸ ਸਬੰਧੀ ਸੋਮਵਾਰ ਰਾਏਕੋਟ ਵਿਖੇ ਭਾਕਿਯੂ ਏਕਤਾ (ਡਕੌਂਦਾ) ਦੀ ਰਾਏਕੋਟ ਅਤੇ ਸੁਧਾਰ ਇਕਾਈ ਵੱਲੋਂ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਸਰਬਜੀਤ ਸਿੰਘ ਗਿੱਲ ਦੀਆਂ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੋਗੀ ਭੁੱਲਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਬੇਸਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਾਰਾਵਾਂ 78, 79 ਅਤੇ 80 ਰੱਦ ਕੀਤੀਆਂ ਜਾਣ, ਪੰਜਾਬ ਦੇ ਪਾਣੀਆਂ ਸਬੰਧੀ ਕੀਤੇ ਗਏ ਸਾਰੇ ਗੈਰ ਅਸੂਲੀ ਸਮਝੌਤੇ ਅਤੇ ਐਵਾਰਡ ਰੱਦ ਕੀਤੇ ਜਾਣ, ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਡੈਮ ਸੇਫਟੀ ਐਕਟ ਅਤੇ ਜਲ ਸੋਧ ਐਕਟ ਰੱਦ ਕੀਤਾ ਜਾਵੇ ਅਤੇ ਦੂਸ਼ਿਤ ਪਾਣੀ ਨਹਿਰਾਂ, ਦਰਿਆਵਾਂ ਵਿੱਚ ਪੈਣ ਨੂੰ ਸਜ਼ਾ ਯੋਗ ਅਪਰਾਧ ਐਲਾਨਿਆ ਜਾਵੇ। ਇਸ ਤੋਂ ਇਲਾਵਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਅਤੇ ਚੰਡੀਗੜ੍ਹ ਯੂਨੀਵਰਸਿਟੀ ਪੰਜਾਬ ਨੂੰ ਸੌਂਪਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਰਚ ਵਿੱਚ ਰਾਏਕੋਟ ਤੋਂ ਵੱਡਾ ਕਾਫਲਾ ਰਵਾਨਾ ਹੋਵੇਗਾ। ਇਸ ਮੌਕੇ ਅਮਨਦੀਪ ਸ਼ਰਮਾ ਮੀਤ ਪ੍ਰਧਾਨ, ਹਰਜੀਤ ਸਿੰਘ ਕਲਸੀਆਂ, ਜਸਪਾਲ ਸਿੰਘ ਗਰੇਵਾਲ, ਕਿਰਨਦੀਪ ਸਿੰਘ, ਗੁਰਦੀਪ ਸਿੰਘ, ਦਲਵੀਰ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਕਰਨੈਲ ਸਿੰਘ, ਹਾਕਮ ਸਿੰਘ, ਵਿੰਦਰ ਸਿੰਘ, ਲਖਵੀਰ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਬਿੱਲੂ ਸਿੰਘ ਹਲਵਾਰਾ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ।