ਕਣਕ ਦੀ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ ’ਚ ਖੁਸ਼ੀ ਦੀ ਲਹਿਰ : ਬਾਂਸਲ
ਨਵੇਂ ਮਾਪਦੰਡਾਂ ਮੁਤਾਬਿਕ ਕਣਕ ਦੀ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ ’ਚ ਖੁਸ਼ੀ ਦੀ ਲਹਿਰ- ਬਾਂਸਲ
Publish Date: Thu, 23 Apr 2026 07:27 PM (IST)
Updated Date: Fri, 24 Apr 2026 04:08 AM (IST)

ਮੋਦੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਦਿਨੀਂ ਪੰਜਾਬ ਚ ਹੋਈ ਭਾਰੀ ਬਰਸਾਤ ਨਾਲ ਕਿਸਾਨਾਂ ਦੀ ਖੇਤਾਂ ਵਿੱਚ ਖੜੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਣ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਖਰਾਬ ਹੋਈ ਫਸਲ ਦੀ ਖਰੀਦ ਲਈ ਕੁਆਲਟੀ ਦੇ ਮਾਪਦੰਡਾਂ ਵਿੱਚ ਛੂਟ ਦਿੱਤੀ ਜਾਵੇ। ਇਸ ਅਧੀਨ ਅਨਾਜ ਦੇ ਦਾਣਿਆਂ ਦੀ ਚਮਕ ਵਿੱਚ 70 ਪ੍ਰਤੀਸ਼ਤ, ਟੁੱਟੇ ਦਾਣਿਆਂ ਵਿੱਚ 15 ਪ੍ਰਤੀਸ਼ਤ ਅਤੇ ਖਰਾਬ ਦਾਣਿਆਂ ਵਿੱਚ 6 ਫੀਸਦੀ ਤੱਕ ਛੂਟ ਦਿੱਤੀ ਗਈ ਹੈ। ਇਸ ਫੈਸਲੇ ਨਾਲ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਕਰੀਬ 300 ਤੋਂ 500 ਰੁਪਏ ਤੱਕ ਦਾ ਫਾਇਦਾ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਫਸਲ ਨੂੰ ਅਲੱਗ ਤੌਰ ’ਤੇ ਸਟੋਰ ਕੀਤਾ ਜਾਵੇ ਅਤੇ ਜਲਦ ਇਸ ਦਾ ਨਿਪਟਾਰਾ ਕੀਤਾ ਜਾਵੇ। ਜਿਸ ਤੋਂ ਬਾਅਦ ਹੁਣ ਇਨ੍ਹਾਂ ਹੁਕਮਾਂ ਦਾ ਅਸਰ ਮੰਡੀਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪਹਿਲਾਂ ਰੱਦ ਕੀਤਾ ਜਾ ਰਿਹਾ ਅਨਾਜ ਹੁਣ ਸਰਕਾਰੀ ਤੌਰ ’ਤੇ ਖਰੀਦਿਆ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਭਾਜਪਾ ਆਗੂ ਬਾਂਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਪੰਜਾਬ ਸਰਕਾਰ ਨਾਲ ਤਾਲਮੇਲ ਬਣਾ ਕੇ ਖਰੀਦ ਪ੍ਰਕਿਰਿਆ ਨੂੰ ਆਸਾਨ ਬਣਾਇਆ ਹੈ। ਇਸ ਫੈਸਲੇ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤੀ ਮਿਲੇਗੀ।