ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ

ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਮੋਦੀ ਦੇ ਚਹੇਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਸਥਿਤ ਅਡਾਨੀਆ ਦੀ ਖੁਸ਼ਕ ਬੰਦਰਗਾਹ ਤੇ ਕਿਸਾਨ ਮੋਰਚੇ ਦਾ ਸੰਘਰਸ਼ ਜਾਰੀ ਹੈ। ਪੱਕੇ ਧਰਨੇ ਦੀ ਪ੍ਰਧਾਨਗੀ ਅਮਨਦੀਪ ਕੌਰ, ਸੁਖਵਿੰਦਰ ਕੌਰ, ਮਹਿੰਦਰ ਕੌਰ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਰੋਫੈਸਰ ਜੈਪਾਲ ਸਿੰਘ ਨੇ ਕਿਹਾ ਕਿ ਬੇਸ਼ੱਕ ਇਹ ਅੰਦੋਲਨ ਲੰਮਾ ਹੋ ਗਿਆ, ਪਰ ਅੰਦੋਲਨਕਾਰੀ ਕਿਰਤੀ-ਕਿਸਾਨਾਂ ਵਿੱਚ ਜੋਸ਼ ਮੱਠਾ ਨਹੀਂ ਪਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਸੁਰਜੀਤ ਸਿੰਘ ਸੀਲੋਂ, ਜਰਨੈਲ ਸਿੰਘ, ਗੁਰਜੀਤ ਸਿੰਘ ਪੰਮੀ ਘੁੰਗਰਾਣਾ, ਪੰਚ ਸਤਵੰਤ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਸ਼ਿੰਗਾਰਾ ਸਿੰਘ, ਬਲਜੀਤ ਸਿੰਘ ਸਾਇਆ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਗਿਆਨ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਸ਼ਿੰਗਾਰਾ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜ਼ਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਬਿਕਰ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸਨ।