ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ : ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਿਸਾਨ ਮੋਰਚਾ ਲਗਾਤਾਰ ਜਾਰੀ ਹੈ। ਸ਼ਨਿਚਰਵਾਰ ਨੂੰ ਕਿਸਾਨ ਧਰਨੇ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਨੂੰ ਕੁਰਸੀ ਖ਼ਾਤਰ ਚਿਹਰੇ ਬਦਲਣ ਦੀ ਥਾਂ ਲੋਕ ਵਿਰੋਧੀ ਨੀਤੀਆਂ ਬਦਲਣ ਦੀ ਲੋੜ ਹੈ। ਇਨ੍ਹਾਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਹੀ ਦੇਸ਼ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਜੋ ਲੋਕ ਮਾੜੇ ਮੋਟੇ ਕੰਮਾਂ 'ਤੇ ਲੱਗੇ ਹਨ, ਉਨਾਂ੍ਹ ਦੀ ਕਿਰਤ ਦੀ ਬੇਰਹਿਮੀ ਨਾਲ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਲੁੱਟ ਵਾਲੀਆਂ ਨੀਤੀਆਂ ਲਾਗੂ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਨੂੰ ਮੂੰਹ ਨਾ ਲਗਾਉਣ। ਸ਼ਨਿਚਰਵਾਰ ਨੂੰ ਧਰਨੇ ਦੀ ਪ੍ਰਧਾਨਗੀ ਸੁਖਵਿੰਦਰ ਕੌਰ ਤੇ ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋਂ, ਅਮਰਜੀਤ ਸਿੰਘ ਸਹਿਜਾਦ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿੱਕਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨੱਛਤਰ ਸਿੰਘ, ਗੁਰਤਾਜ ਸਿੰਘ, ਰਾਜਵੀਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ, ਮੱਘਰ ਸਿੰਘ ਖੰਡੂਰ, ਕੁਲਜਸਵੀਰ ਸਿੰਘ ਿਢੱਲੋਂ, ਗੁਰਦੇਵ ਸਿੰਘ ਗੁੱਜਰਵਾਲ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।