- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਕੋਈ ਬਿਜਲੀ ਦੀ ਸਪਲਾਈ ਤੇ ਕੋਈ ਤਸੱਲੀਬਖ਼ਸ਼ ਜਵਾਬ ਨਾ ਆਇਆ ਤਾਂ ਕਿਸਾਨਾਂ ਨੇ ਬੈਰੀਗੇਟ ਹਟਾ ਕੇ ਮੰਤਰੀ ਦੇ ਘਰ ਵੱਲ ਜਾਣ ਦਾ ਯਤਨ ਕੀਤਾ ਤਾਂ ਪੁਲਿਸ ਵੱਲੋਂ ਕਿਸਾਨਾਂ ਨੂੰ ਜਬਰੀ ਰੋਕਿਆ ਗਿਆ। ਜਿਸ ਦੌਰਾਨ ਪਟਿਆਲਾ ਜ਼ਿਲ੍ਹੇ ਦਾ ਕਿਸਾਨ ਬਜ਼ੁਰਗ ਗੁਰਬਚਨ ਸਿੰਘ ਬਮਣਾ ਪੁਲਿਸ ਧੱਕੇ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦਿਨ ਦੇ ਸਮੇਂ ਪੂਰੀ ਬਿਜਲੀ ਦੇਣ ਦੇ ਦਾਅਵੇ ਤੇ ਵਾਅਦੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਕਿਸਾਨਾਂ ਵੱਲੋਂ ਬਿਜਲੀ ਦੇ ਲੱਗਦੇ ਕੱਟਾਂ ਦੇ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ ਗਿਆ।
ਸ਼ਨਿਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾਂ ਲੁਧਿਆਣਾ ਤੇ ਪਟਿਆਲਾ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਬਿਜਲੀ ਦੇ ਲੱਗ ਰਹੇ ਵੱਡੇ ਕੱਟ ਬੰਦ ਕਰਵਾਉਣ ਲਈ ਬਿਜਲੀ ਮੰਤਰੀ ਤੇ ਪੰਚਾਇਤ ਮੰਤਰੀ ਤਰੁਨਪਰੀਤ ਸਿੰਘ ਸੌਂਦ ਦੇ ਘਰ ਦਾ ਮੁਕੰਮਲ ਘਿਰਾਓ ਕੀਤਾ ਗਿਆ। ਖੰਨਾ ਦੀ ਸਨਸਿਟੀ ਦੇ ਬਾਹਰ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਏ, ਕਿਸੇ ਦੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਭਾਰੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ।
ਇਸੇ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਕੋਈ ਬਿਜਲੀ ਦੀ ਸਪਲਾਈ ਤੇ ਕੋਈ ਤਸੱਲੀਬਖ਼ਸ਼ ਜਵਾਬ ਨਾ ਆਇਆ ਤਾਂ ਕਿਸਾਨਾਂ ਨੇ ਬੈਰੀਗੇਟ ਹਟਾ ਕੇ ਮੰਤਰੀ ਦੇ ਘਰ ਵੱਲ ਜਾਣ ਦਾ ਯਤਨ ਕੀਤਾ ਤਾਂ ਪੁਲਿਸ ਵੱਲੋਂ ਕਿਸਾਨਾਂ ਨੂੰ ਜਬਰੀ ਰੋਕਿਆ ਗਿਆ। ਜਿਸ ਦੌਰਾਨ ਪਟਿਆਲਾ ਜ਼ਿਲ੍ਹੇ ਦਾ ਕਿਸਾਨ ਬਜ਼ੁਰਗ ਗੁਰਬਚਨ ਸਿੰਘ ਬਮਣਾ ਪੁਲਿਸ ਧੱਕੇ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਮਗਰੋਂ ਜਦੋਂ ਮਾਮਲਾ ਗਰਮਾਉਣ ਲੱਗਿਆ ਤਾਂ ਫਿਰ ਪ੍ਰਸ਼ਾਸਨ ਵੱਲੋਂ ਲਿਖਤੀ ਚਿੱਠੀ ਦਿੱਤੀ ਗਈ ਤੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਦ ਨਾਲ 16 ਸਤੰਬਰ ਨੂੰ 1 ਵਜੇ ਖੰਨਾ ਗੈਸਟ ਹਾਊਸ ਵਾਲੀ ਥਾਂ ’ਤੇ ਮੀਟਿੰਗ ਤੇੈਅ ਹੋਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਉਠਾਇਆ।
ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਤੇ ਮਾਸਟਰ ਬਲਰਾਜ ਜੋਸ਼ੀ ਨੇ ਕਿਹਾ ਕਿ 30 ਅਗਸਤ ਤੋਂ ਲਗਾਤਾਰ ਕਿਸਾਨ ਮੋਰਚਿਆਂ ਦੇ 14 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ ਭਗਵੰਤ ਮਾਨ ਸਰਕਾਰ ਆਪਣੀ ਚੁੱਪ ਵੱਟ ਗਈ ਹੈ। ਕਿਸਾਨ ਮੰਗਾਂ ਬਾਰੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਦੀਆਂ 13 ਮੰਗਾਂ 'ਤੇ ਚੱਲ ਰਹੇ ਅੰਦੋਲਨ ਸਬੰਧੀ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਲੜ ਰਹੇ ਹਨ। ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਲੈਂਡ ਪੁਲਿੰਗ ਨੀਤੀ ਦੇ ਮੁੜ ਵਿਚਾਰ ਦਾ ਮਤਾ ਰੱਦ ਕਰੇ। ਆਬਾਦਕਾਰਾਂ ਤੇ ਜ਼ਮੀਨਾਂ ਦੀ ਕਾਬਜ਼ ਬੇਮਾਲਕ ਕਿਸਾਨਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਡਰੋਨਾ ਰਾਹੀਂ ਕੀਤੇ ਜਾ ਰਹੇ ਜਮੀਨਾਂ ਦੇ ਸਰਵੇ ਬੰਦ ਕੀਤੇ ਜਾਣ, ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।
ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਕਿਸਾਨ ਅੰਦੋਲਨ ਅਤੇ ਪਰਾਲੀ ਦੇ ਪਾਏ ਕੇਸ ਰੱਦ ਕੀਤੇ ਜਾਣ, ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਾਣੀਆਂ ਦੇ ਮੁੱਦੇ 'ਤੇ ਹਰੇਕ ਰਾਜ ਨੂੰ ਆਪਣਾ ਬਣਦਾ ਪੂਰਾ ਪਾਣੀ ਮਿਲਣਾ ਚਾਹੀਦਾ ਹੈ, ਜੇ ਕੋਈ ਇਸ ਮਾਮਲੇ 'ਤੇ ਰੱਟਾ ਹੈ ਤਾਂ ਬੈਠ ਕੇ ਭਾਈਚਾਰਕ ਏਕਤਾ ਕਾਇਮ ਰੱਖਦੇ ਹੋਏ ਹੱਲ ਕੀਤਾ ਜਾਵੇ। ਆਗੂਆਂ ਕਿਹਾ ਕਿ ਜੇ ਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਦਿਨਾਂ ’ਚ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਸੁਦਾਗਰ ਸਿੰਘ ਘੁਡਾਣੀ, ਜਗਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਮੇਲ ਸਿੰਘ ਪਟਿਆਲਾ, ਮੀਤ ਪ੍ਰਧਾਨ ਮਨੋਹਰ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ, ਬਲਵੰਤ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾੜ, ਚਰਨਜੀਤ ਸਿੰਘ ਫੱਲੇਵਾਲ, ਮਜ਼ਦੂਰ ਆਗੂ ਹਰਜਿੰਦਰ ਸਿੰਘ, ਮਲਕੀਤ ਸਿੰਘ, ਜਗਦੇਵ ਸਿੰਘ ਖੰਨਾ, ਸੁਖਦੇਵ ਸਿੰਘ ਮੋਹੀ ਆਦਿ ਹਾਜ਼ਰ ਸਨ।