- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਰਘਬੀਰ ਸਿੰਘ ਗਿੱਲ ਅਤੇ ਕਿਸਾਨ ਆਗੂ ਜਸਪਾਲ ਸਿੰਘ ਨੂਰਪੁਰ ਬੇਟ ਨੇ ਟੋਲ ਲਾਂਘੇ 'ਤੇ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਨਾ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਹੈ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : 22 ਜੁਲਾਈ ਸੰਯੁਕਤ ਕਿਸਾਨ ਮੋਰਚਾ ਵਲੋਂ ਵੱਖ ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਸੂਬੇ ਦੇ ਹੋਰਨਾਂ ਸੜਕੀ ਟੋਲ ਲਾਂਘਿਆਂ ਦੀ ਤਰ੍ਹਾਂ ਦਿੱਲੀ - ਅੰਮ੍ਰਿਤਸਰ ਕੌਮੀ ਮਾਰਗ ਸਥਿਤ ਲਾਢੋਵਾਲ ਟੋਲ ਲਾਂਘਾ ਜੋ ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹਿੰਗਾ ਟੋਲ ਲਾਂਘਾ ਹੈ, ਦੇ ਉਪਰ ਵੀ ਅੱਜ 12 ਵਜੇ ਤੋਂ ਰੋਸ ਧਰਨਾ ਸ਼ੁਰੂ ਕੀਤਾ ਗਿਆ, ਜੋ ਸ਼ਾਮ 3 ਵਜੇ ਤੱਕ ਨਿਰੰਤਰ ਜਾਰੀ ਰਹੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਰਘਬੀਰ ਸਿੰਘ ਗਿੱਲ ਅਤੇ ਕਿਸਾਨ ਆਗੂ ਜਸਪਾਲ ਸਿੰਘ ਨੂਰਪੁਰ ਬੇਟ ਨੇ ਟੋਲ ਲਾਂਘੇ 'ਤੇ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਨਾ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਹੈ ਅਤੇ ਨਾ ਹੀ ਸਮੁੱਚੇ ਦੇਸ਼ ਦੇ ਲੋਕਾਂ ਦੇ ਭਲੇ ਵਿਚ ਹੈ, ਇਸ ਲਈ ਕੇਂਦਰ ਸਰਕਾਰ ਦਾ ਇਖਲਾਕੀ ਫਰਜ ਬਣਦਾ ਹੈ ਕਿ ਇਸ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਸਿੱਧੇ ਢੰਗ ਨਾਲ ਕਿਸਾਨਾਂ ਦੀ ਜਮੀਨ ਖੋਹ ਕੇ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਤੱਤਪਰ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਲੈਂਡ ਪੂਲਿੰਗ ਨੀਤੀ ਲਿਆਕੇ ਫਿਰ ਕਿਸਾਨਾਂ ਨੂੰ ਬੇਜ਼ਮੀਨੇ ਬਣਾਉਣ ਲਈ ਧਾਰ ਲਈ ਹੈ ਪਰ ਕਿਸਾਨ ਹਰਗਿਜ਼ ਨਹੀਂ ਹੋਣ ਦੇਣਗੇ।