ਜੀਐੱਸ ਖੱਟੜਾ, ਪਾਇਲ : ਐੱਸਡੀਐੱਮ ਪਾਇਲ ਹਰਜਿੰਦਰ ਸਿੰਘ ਬੇਦੀ ਆਈਏਐੱਸ ਨੇ ਕਿਹਾ ਕਈ ਕਿਸਾਨਾਂ ਵੱਲੋਂ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਪ੍ਰਦੂਸ਼ਣ ਫੈਲਾ ਕੇ ਵਾਤਾਵਰਣ ਤੇ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ। ਅੱਜ ਜਿੱਥੇ ਸਰਕਾਰ, ਖੇਤੀਬਾੜੀ ਵਿਭਾਗ, ਕਿ੍ਸ਼ੀ ਵਿਗਿਆਨ ਕੇਂਦਰ ਤੇ ਯੂਨੀਵਰਸਿਟੀਆਂ ਦੇ ਮਾਹਰ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਾਂ ਲਈ ਵੱਖ-ਵੱਖ ਪ੍ਰਭਾਵਿਤ ਤਕਨੀਕਾਂ ਨਾਲ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ 'ਚ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਾ ਲੈ ਕੇ ਆਉਣ ਤਾਂ ਜੋ ਮੰਡੀਆਂ 'ਚ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ।