ਇਰਾਦਾ ਕਤਲ ਦੇ ਮਾਮਲੇ ਦੀ ਗਵਾਹੀ ਮੁਕਰਵਾਉਣ ਲਈ ਕੀਤਾ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਮਾਰੀਆਂ ਸੱਟਾਂ ; ਦੋ ਅਣਪਛਾਤੇ ਹਮਲਾਵਰਾਂ ਖਿਲਾਫ ਕੇਸ ਦਰਜ
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਮੁਹੱਲਾ ਮਹਿਮੂਦਪੁਰਾ ਗਉਸ਼ਾਲਾ ਰੋਡ ਦੇ ਵਾਸੀ ਘੋਰਵ ਮਲੋਤਰਾ ਦੀ ਸ਼ਿਕਾਇਤ ਤੇ ਦੋ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
Publish Date: Fri, 08 May 2026 01:13 PM (IST)
Updated Date: Fri, 08 May 2026 01:14 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਸਾਲ 2023 ਵਿੱਚ ਦਰਜ ਕੀਤੇ ਗਏ ਇਰਾਦਾ ਕਤਲ ਦੇ ਮਾਮਲੇ ਦੇ ਗਵਾਹ ਤੇ ਡਰ ਬਣਾਉਣ ਲਈ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਗਵਾਹੀ ਦਿੱਤੀ ਤਾਂ ਉਸਦੀ ਹਾਲਤ ਖਰਾਬ ਕਰ ਦਿੱਤੀ ਜਾਵੇਗੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਮੁਹੱਲਾ ਮਹਿਮੂਦਪੁਰਾ ਗਉਸ਼ਾਲਾ ਰੋਡ ਦੇ ਵਾਸੀ ਘੋਰਵ ਮਲੋਤਰਾ ਦੀ ਸ਼ਿਕਾਇਤ ਤੇ ਦੋ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਘੋਰਵ ਮਲਹੋਤਰਾ ਨੇ ਦੱਸਿਆ ਕਿ 8 ਜੁਲਾਈ 2023 ਨੂੰ ਉਸਦੇ ਕੁਝ ਵਾਕਫ ਵਿਅਕਤੀਆਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ। ਉਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਅਤੇ ਕੁਝ ਸਮੇਂ ਬਾਅਦ ਧਰਾਵਾਂ ਵਿੱਚ ਵਾਧਾ ਕਰਕੇ ਇਰਾਦਾ ਕਤਲ ਦੀ ਧਾਰਾ ਜੋੜ ਦਿੱਤੀ ਗਈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਕੇਸ ਵਿੱਚ ਉਹ ਮੁੱਖ ਗਵਾਹ ਹੈ।ਘੋਰਵ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਨਾਲ ਸੰਜੇ ਗਾਂਧੀ ਕਲੋਨੀ ਵਿੱਚ ਪੈਂਦੀ ਜੈ ਬਾਲਾ ਜੀ ਡੇਅਰੀ ਨੂੰ ਬੰਦ ਕਰ ਰਿਹਾ ਸੀ। ਇਸੇ ਦੌਰਾਨ ਦੋ ਅਣਪਛਾਤੇ ਵਿਅਕਤੀ ਆਏ। ਜਿਨ੍ਹਾਂ ਦੇ ਕੋਲ ਤੇਜ਼ਧਾਰ ਹਥਿਆਰ ਸੀ। ਹਮਲਾਵਰਾਂ ਨੇ ਤੇਜ਼ਧਾਰ ਕਿਰਪਾਨ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸਨੇ ਸਾਲ 2023 ਵਾਲੇ ਕੇਸ ਵਿੱਚ ਗਵਾਹੀ ਦਿੱਤੀ ਤਾਂ ਉਸਦੀ ਹਾਲਤ ਬਹੁਤ ਖਰਾਬ ਕਰ ਦਿੱਤੀ ਜਾਵੇਗੀ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘੋਰਵ ਮਲੋਤਰਾ ਦੀ ਸ਼ਿਕਾਇਤ ਤੇ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।