- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਮੰਗਲਵਾਰ ਸ਼ਾਮ ਜੀਟੀ ਰੋਡ ਸਥਿਤ ਇੱਕ ਸ਼ੈਲਰ ਵਿੱਚ ਅਚਾਨਕ ਛਾਪਾ ਮਾਰਿਆ ਸੀ। ਉੱਥੇ ਵੇਅਰ ਹਾਊਸ ਦੀਆਂ ਕਣਕ ਦੀਆਂ ਬੋਰੀਆਂ ਦੇ ਚੱਕਿਆਂ ’ਤੇ ਸਬਮਰਸੀਬਲ ਦੀ ਪਾਈਪ ਨਾਲ ਪਾਣੀ ਪਾਇਆ ਜਾ ਰਿਹਾ ਸੀ। ਵਿਧਾਇਕਾ ਨੂੰ ਦੇਖ ਕੇ ਮੁਲਾਜ਼ਮ ਮੌਕੇ ਤੋਂ ਭੱਜ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਸੀ।

ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਦੇ ਇੱਕ ਸ਼ੈਲਰ ਵਿੱਚ ਵੇਅਰ ਹਾਊਸ ਦੇ ਮੁਲਾਜ਼ਮਾਂ ਵੱਲੋਂ ਕਣਕ ਦੀਆਂ ਬੋਰੀਆਂ ’ਤੇ ਪਾਣੀ ਪਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੇਂਦਰੀ ਖਰੀਦ ਏਜੰਸੀ ਐੱਫਸੀਆਈ ਨੇ ਵੇਅਰ ਹਾਊਸ ਦੀ ਕਣਕ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਬੁੱਧਵਾਰ ਨੂੰ ਵੱਖ-ਵੱਖ ਖਰੀਦ ਏਜੰਸੀਆਂ ਤੋਂ ਕਣਕ ਚੁੱਕਣ ਲਈ ਵਿਸ਼ੇਸ਼ ਮਾਲ ਗੱਡੀ ਲਗਾਈ ਗਈ ਸੀ, ਪਰ ਇਸ ਵਿੱਚ ਵੇਅਰ ਹਾਊਸ ਦੀ ਇੱਕ ਵੀ ਬੋਰੀ ਨਹੀਂ ਭੇਜੀ ਗਈ।
ਜ਼ਿਕਰਯੋਗ ਹੈ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਮੰਗਲਵਾਰ ਸ਼ਾਮ ਜੀਟੀ ਰੋਡ ਸਥਿਤ ਇੱਕ ਸ਼ੈਲਰ ਵਿੱਚ ਅਚਾਨਕ ਛਾਪਾ ਮਾਰਿਆ ਸੀ। ਉੱਥੇ ਵੇਅਰ ਹਾਊਸ ਦੀਆਂ ਕਣਕ ਦੀਆਂ ਬੋਰੀਆਂ ਦੇ ਚੱਕਿਆਂ ’ਤੇ ਸਬਮਰਸੀਬਲ ਦੀ ਪਾਈਪ ਨਾਲ ਪਾਣੀ ਪਾਇਆ ਜਾ ਰਿਹਾ ਸੀ। ਵਿਧਾਇਕਾ ਨੂੰ ਦੇਖ ਕੇ ਮੁਲਾਜ਼ਮ ਮੌਕੇ ਤੋਂ ਭੱਜ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਖੁਰਾਕ ਤੇ ਸਪਲਾਈ ਮੰਤਰੀ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਸੀ।
ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਕਣਕ ਦੀਆਂ ਬੋਰੀਆਂ ’ਤੇ ਪਾਣੀ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਉਹ ਵੀਰਵਾਰ ਨੂੰ ਚੰਡੀਗੜ੍ਹ ਜਾ ਕੇ ਸਬੂਤਾਂ ਸਮੇਤ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨੂੰ ਮਿਲਣਗੇ। ਉਨ੍ਹਾਂ ਦਾ ਦੋਸ਼ ਹੈ ਕਿ ਕਣਕ ’ਤੇ ਪਾਣੀ ਪਾਉਣ ਦਾ ਕੰਮ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਇਸ ਵਿੱਚ ਉੱਚ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਇਸੇ ਦੌਰਾਨ ਮਾਮਲੇ ਨਾਲ ਸਬੰਧਤ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੁਲਾਜ਼ਮ ਕਣਕ ਦੀਆਂ ਬੋਰੀਆਂ ’ਤੇ ਪਾਣੀ ਪਾਉਂਦੇ ਅਤੇ ਵਿਧਾਇਕਾ ਦੀ ਆਮਦ ’ਤੇ ਭੱਜਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਵੇਅਰ ਹਾਊਸ ਦੇ ਅਧਿਕਾਰੀਆਂ ਨੇ ਇਸ ਮਾਮਲੇ ’ਤੇ ਚੁੱਪੀ ਸਾਧੀ ਹੋਈ ਹੈ।