- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਦਪੁਰ ਦੇ ਵਾਸੀ ਚੰਦਰੇਸ਼ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਆ ਦੱਸਿਆ ਕਿ ਉਹ ਕੁਝ ਮਹੀਨੇ ਪਹਿਲੋਂ ਖਰੀਦੇ ਆਪਣੇ ਹੀਰੋ ਐਚਐਫ ਡੀਲਕਸ ਮੋਟਰਸਾਈਕਲ 'ਤੇ ਕੰਗਣਵਾਲ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਪਵਾ ਨੇੜੇ ਪੁੱਜਿਆ ਤਾਂ ਕਿਸੇ ਦਾ ਫੋਨ ਆਉਣ 'ਤੇ ਉਸ ਨੇ ਮੋਟਰਸਾਈਕਲ ਸੜਕ ਕਿਨਾਰੇ ਰੋਕ ਲਿਆ ਅਤੇ ਗੱਲ ਕਰਨ ਲੱਗ ਪਿਆ। ਇਸੇ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉਸ ਕੋਲ ਆਏ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਚਿੱਟੇ ਦਿਨ ਲੁਟੇਰਿਆਂ ਨੇ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇ ਕੇ ਪੁਲਿਸ ਦੀ ਗਸ਼ਤ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿੰਡ ਪਵਾ ਨੇੜੇ ਫੋਨ 'ਤੇ ਗੱਲ ਕਰ ਰਹੇ ਇੱਕ ਨੌਜਵਾਨ ਨੂੰ ਬਦਮਾਸ਼ਾਂ ਨੇ ਡਰਾ-ਧਮਕਾ ਕੇ ਧੱਕਾ ਦਿੱਤਾ ਅਤੇ ਉਸ ਦਾ ਨਵਾਂ ਮੋਟਰਸਾਈਕਲ ਅਤੇ ਮੋਬਾਈਲ ਫੋਨ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਖਿਲਾਫ ਐਫਆਈਆਰ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਨੰਦਪੁਰ ਦੇ ਵਾਸੀ ਚੰਦਰੇਸ਼ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਆ ਦੱਸਿਆ ਕਿ ਉਹ ਕੁਝ ਮਹੀਨੇ ਪਹਿਲੋਂ ਖਰੀਦੇ ਆਪਣੇ ਹੀਰੋ ਐਚਐਫ ਡੀਲਕਸ ਮੋਟਰਸਾਈਕਲ 'ਤੇ ਕੰਗਣਵਾਲ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਪਵਾ ਨੇੜੇ ਪੁੱਜਿਆ ਤਾਂ ਕਿਸੇ ਦਾ ਫੋਨ ਆਉਣ 'ਤੇ ਉਸ ਨੇ ਮੋਟਰਸਾਈਕਲ ਸੜਕ ਕਿਨਾਰੇ ਰੋਕ ਲਿਆ ਅਤੇ ਗੱਲ ਕਰਨ ਲੱਗ ਪਿਆ। ਇਸੇ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਉਸ ਕੋਲ ਆਏ।
ਦੋਵਾਂ ਨੇ ਪਹਿਲਾਂ ਉਸ ਨੂੰ ਧਮਕਾਉਣਾ ਸ਼ੁਰੂ ਕੀਤਾ ਅਤੇ ਫਿਰ ਧੱਕਾ ਦੇ ਕੇ ਉਸ ਦੇ ਹੱਥ ਵਿੱਚ ਫੜਿਆ ਮੋਬਾਇਲ ਫੋਨ ਖੋਹ ਲਿਆ। ਦੂਸਰੇ ਲੜਕੇ ਨੇ ਉਸਦਾ ਮੋਟਰਸਾਈਕਲ ਜ਼ਮੀਨ ਤੋਂ ਚੁੱਕਿਆ ਅਤੇ ਸਟਾਰਟ ਕਰ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਬਦਮਾਸ਼ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਪੀੜਤ ਰੌਲਾ ਪਾਇਆ ਪਰ ਬਦਮਾਸ਼ ਬਹੁਤ ਦੂਰ ਜਾ ਚੁੱਕੇ ਸਨ।
ਸ਼ਿਕਾਇਤ ਮਿਲਣ ਤੋਂ ਬਾਅਦ ਸਾਹਨੇਵਾਲ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਵਾਲੇ ਰੂਟ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।