ਨਸ਼ੇ ਦੀ ਪੂਰਤੀ ਲਈ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਨੌਜਵਾਨ ਨੇ ਲਾਇਆ ਫਾਹਾ, ਪਿਤਾ ਦੀ ਸ਼ਿਕਾਇਤ 'ਤੇ ਦੋ ਖ਼ਿਲਾਫ਼ ਮਾਮਲਾ ਦਰਜ ਫੈਕਟਰੀ ਦਾ ਅਧਿਕਾਰੀ ਆਪਣੇ ਦੋਸਤਾਂ ਦੀ ਨਸ਼ੇ ਦੀ ਲੱਤ ਅਤੇ ਪੈਸੇ ਦੀ ਮੰਗ ਤੋਂ ਇਸ ਕਦਰ ਪਰੇਸ਼ਾਨ ਹੋ ਗਿਆ ਕਿ ਉਸਨੇ ਪਿੰਡ ਲਹਿਰਾ ਵਿੱਚ ਜਾ ਕੇ ਮੋਟਰ ਵਾਲੇ ਕਮਰੇ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਪਿੰਡ ਘੁਗਰਾਣਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਹਾਕਮ ਸਿੰਘ ਦੀ ਸ਼ਿਕਾਇਤ 'ਤੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 26 Jul 2026 01:45 PM (IST)
Updated Date: Sun, 26 Jul 2026 01:46 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਫੈਕਟਰੀ ਦਾ ਅਧਿਕਾਰੀ ਆਪਣੇ ਦੋਸਤਾਂ ਦੀ ਨਸ਼ੇ ਦੀ ਲੱਤ ਅਤੇ ਪੈਸੇ ਦੀ ਮੰਗ ਤੋਂ ਇਸ ਕਦਰ ਪਰੇਸ਼ਾਨ ਹੋ ਗਿਆ ਕਿ ਉਸਨੇ ਪਿੰਡ ਲਹਿਰਾ ਵਿੱਚ ਜਾ ਕੇ ਮੋਟਰ ਵਾਲੇ ਕਮਰੇ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਪਿੰਡ ਘੁਗਰਾਣਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਹਾਕਮ ਸਿੰਘ ਦੀ ਸ਼ਿਕਾਇਤ 'ਤੇ ਦੋ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਘੁਗਰਾਣਾ ਦੇ ਰਹਿਣ ਵਾਲੇ ਆਸ਼ੂ ਸਿੰਘ ਅਤੇ ਸਾਜਨ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 108 ਅਤੇ 3(5) ਤਹਿਤ ਕੇਸ ਦਰਜ ਕੀਤਾ ਹੈ। ਹਾਕਮ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ 28 ਸਾਲਾ ਪੁੱਤਰ ਹਰਮਨਦੀਪ ਸਿੰਘ ਦੀ ਆਸ਼ੂ ਸਿੰਘ ਅਤੇ ਸਾਜਨ ਸਿੰਘ ਨਾਲ ਜਾਣ-ਪਛਾਣ ਸੀ। ਦੋਸ਼ ਹੈ ਕਿ ਦੋਵੇਂ ਮੁਲਜ਼ਮ ਉਸ ਦੇ ਪੁੱਤਰ ਤੋਂ ਆਪਣੇ ਨਸ਼ੇ ਦੀ ਪੂਰਤੀ ਲਈ ਲਗਾਤਾਰ ਪੈਸਿਆਂ ਦੀ ਮੰਗ ਕਰਦੇ ਰਹਿੰਦੇ ਸਨ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਹਰਮਨਦੀਪ ਸਿੰਘ ਕਾਫ਼ੀ ਸਮੇਂ ਤੋਂ ਤਣਾਅ ਅਤੇ ਪਰੇਸ਼ਾਨੀ ਵਿੱਚ ਰਹਿ ਰਿਹਾ ਸੀ।
ਸ਼ਿਕਾਇਤ ਮੁਤਾਬਕ ਹਰਮਨਦੀਪ ਸਿੰਘ ਘਰ ਤੋਂ ਕੰਮ 'ਤੇ ਗਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਲੁਧਿਆਣਾ-ਮਾਲੇਰਕੋਟਲਾ ਰੋਡ 'ਤੇ ਪਿੰਡ ਲਹਿਰਾ ਨੇੜੇ ਇੱਕ ਮੋਟਰ ਵਾਲੇ ਕੋਠੇ ਵਿੱਚ ਉਸ ਦੀ ਲਾਸ਼ ਲੋਹੇ ਦੇ ਪਾਈਪ ਨਾਲ ਫਾਹਾ ਲੱਗੀ ਹੋਈ ਮਿਲੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।