- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਰਾਮ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਅਰਚਨਾ ਮੁਲਜ਼ਮਾਂ ਦੇ ਜ਼ੁਲਮ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ ਬੀਤੇ ਦਿਨ ਦੁਪਹਿਰ ਸਾਢੇ ਤਿੰਨ ਵਜੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਵਿਆਹੁਤਾ ਆਪਣੇ ਪਤੀ ਅਤੇ ਸੱਸ ਦੇ ਤਸੀਹਿਆਂ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ ਆਪਣੇ ਘਰ ਵਿੱਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅੰਬੇਦਕਰ ਨਗਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਲੜਕੀ ਦੇ ਪਿਤਾ ਸੰਤ ਰਾਮ ਦੀ ਸ਼ਿਕਾਇਤ 'ਤੇ ਵਿਆਹੁਤਾ ਦੇ ਪਤੀ ਦੀਪ ਚੰਦ ਪ੍ਰਜਾਪਤੀ ਅਤੇ ਉਸ ਦੀ ਸੱਸ ਇੰਦਰਾਵਤੀ ਦੇਵੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਸੰਤ ਰਾਮ ਨੇ ਦੱਸਿਆ ਕਿ ਉਸਨੇ ਆਪਣੀ ਬੇਟੀ ਅਰਚਨਾ( 28) ਦਾ ਵਿਆਹ 6 ਮਾਰਚ 2025 ਨੂੰ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਦੇ ਰਹਿਣ ਵਾਲੇ ਦੀਪ ਚੰਦ ਪ੍ਰਜਾਪਤੀ ਨਾਲ ਕੀਤਾ ਸੀ। ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਦੀਪ ਚੰਦ ਅਤੇ ਉਸਦੀ ਮਾਤਾ ਇੰਦਰਾਵਤੀ ਲੜਕੀ ਨੂੰ ਘੱਟ ਦਹੇਜ ਲਿਆਉਣ ਲਈ ਤਾਅਨੇ ਦੇਣ ਲੱਗ ਪਈ। ਮੁਲਜ਼ਮ ਲੜਕੀ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ ਕਰਦੇ ਸਨ। ਸੰਤ ਰਾਮ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਅਰਚਨਾ ਮੁਲਜ਼ਮਾਂ ਦੇ ਜ਼ੁਲਮ ਤੋਂ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸਨੇ ਬੀਤੇ ਦਿਨ ਦੁਪਹਿਰ ਸਾਢੇ ਤਿੰਨ ਵਜੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੇ ਅਧੀਨ ਆਉਂਦੀ ਚੌਂਕੀ ਗਿਆਸਪੁਰਾ ਦੇ ਇੰਚਾਰਜ ਗੁਰਚਰਨ ਸਿੰਘ ਮੌਕੇ 'ਤੇ ਪਹੁੰਚੇ ਅਤੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਇਸ ਕੇਸ ਵਿੱਚ ਸੰਤ ਰਾਮ ਦੀ ਸ਼ਿਕਾਇਤ ਤੇ ਦੀਪ ਚੰਦ ਪ੍ਰਜਾਪਤੀ ਅਤੇ ਇੰਦਰਾਵਤੀ ਦੇਵੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।