- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਜੁਨੇਦ ਅਹਿਮਦ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਜੁਨੇਦ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ: ਆਪਣੇ ਪ੍ਰੇਮੀ ਨਾਲ ਰਹਿਣ ਲਈ ਔਰਤ ਨੇ ਆਪਣੇ ਪਤੀ ਦੀ ਸਹਿਮਤੀ ਤੋਂ ਬਿਨਾਂ ਉਸਨੂੰ ਤਲਾਕ ਦੇ ਦਿੱਤਾ। ਇਸ ਘਟਨਾ ਤੋਂ ਨੌਜਵਾਨ ਇਸ ਕਦਰ ਹਤਾਸ਼ ਹੋ ਗਿਆ ਕਿ ਉਸਨੇ ਘਰ ਦੀ ਗਰਿਲ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਜਦ ਜਾਂਚ ਕੀਤੀ ਤਾਂ ਇੱਕ ਸੁਸਾਈਡ ਨੋਟ ਸਾਹਮਣੇ ਆਇਆ ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਦੱਸਿਆ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਜੁਨੇਦ ਅਹਿਮਦ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਜੁਨੇਦ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਕੇਸ ਵਿੱਚ ਪੁਲਿਸ ਨੇ ਜੁਨੇਦ ਦੀ ਪਤਨੀ ਲਕਸ਼ਮੀ, ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਕ੍ਰਿਸ਼ਨ ਕੰਡਾ ਅਤੇ ਲੁਹਾਰਾਂ ਦੇ ਵਾਸੀ ਲੱਕੀ ਉਰਫ ਯੁਵਰਾਜ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਛੇ ਦੇ ਤਫਤੀਸ਼ੀ ਅਫਸਰ ਹਰਭਜਨ ਸਿੰਘ ਨੇ ਦੱਸਿਆ ਕਿ ਜੁਨੇਦ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਲੁਧਿਆਣਾ ਦੇ ਕੋਟ ਮੰਗਲ ਸਿੰਘ ਵਿੱਚ ਆ ਕੇ ਨੌਕਰੀ ਕਰ ਰਿਹਾ ਸੀ। ਕੁਝ ਸਮੇਂ ਤੋਂ ਜੁਨੇਦ ਅਹਿਮਦ ਅਤੇ ਉਸਦੀ ਪਤਨੀ ਲਕਸ਼ਮੀ ਵਿਚਕਾਰ ਤਕਰਾਰ ਰਹਿ ਰਿਹਾ ਸੀ। ਜੁਨੇਦ ਅਹਿਮਦ ਨੂੰ ਲਕਸ਼ਮੀ ਦੇ ਨਜਾਇਜ਼ ਸਬੰਧਾਂ ਬਾਰੇ ਵੀ ਜਾਣਕਾਰੀ ਮਿਲ ਚੁੱਕੀ ਸੀ। ਕੁਝ ਦਿਨ ਪਹਿਲੋਂ ਲਕਸ਼ਮੀ ਨੇ ਜੁਨੇਦ ਦੀ ਸਹਿਮਤੀ ਤੋਂ ਬਿਨਾਂ ਉਸ ਨੂੰ ਤਲਾਕ ਦੇ ਦਿੱਤਾ ਅਤੇ ਯੁਵਰਾਜ ਨਾਲ ਵਿਆਹ ਕਰਵਾ ਲਿਆ। ਬੀਤੇ ਦਿਨ ਜੁਨੇਦ ਅਹਿਮਦ ਨੂੰ ਜਿਵੇਂ ਹੀ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਹ ਬੁਰੀ ਤਰ੍ਹਾਂ ਹਤਾਸ਼ ਹੋ ਗਿਆ। ਸੁਸਾਈਡ ਨੋਟ ਲਿਖ ਕੇ ਉਸਨੇ ਆਪਣੇ ਕਮਰੇ ਵਿੱਚ ਰੱਖ ਦਿੱਤਾ ਅਤੇ ਬਾਹਰ ਆ ਕੇ ਗ੍ਰਿਲ ਨਾਲ ਫਾਹਾ ਲਗਾ ਲਿਆ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਭੇਜਿਆ। ਕਮਰੇ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਸੁਸਾਈਡ ਨੋਟ ਮਿਲਿਆ ਜਿਸ ਵਿੱਚ ਉਸਨੇ ਆਪਣੀ ਪਤਨੀ ਅਤੇ ਉਸਦੇ ਦੋ ਸਾਥੀਆਂ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ। ਉਸਨੇ ਸੁਸਾਈਡ ਨੋਟ ਵਿੱਚ ਲਿਖਿਆ ਸੀ ਕਿ ਉਹ ਆਪਣੀ ਪਤਨੀ ਅਤੇ ਉਸਦੇ ਦੋ ਸਾਥੀਆਂ ਤੋਂ ਬੇਹੱਦ ਪਰੇਸ਼ਾਨ ਹੋ ਚੁੱਕਾ ਹੈ ਅਤੇ ਉਹ ਉਸਨੂੰ ਲਗਾਤਾਰ ਧਮਕੀਆਂ ਦਿੰਦੇ ਹਨ। ਉਸਨੇ ਇਹ ਵੀ ਸਾਫ ਕੀਤਾ ਕਿ ਉਹ ਮੁਲਜ਼ਮਾਂ ਤੋਂ ਤੰਗ ਆ ਕੇ ਇਹ ਕਦਮ ਚੁੱਕ ਰਿਹਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਤਿੰਨਾਂ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ।