
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਹ ਫੈਕਟਰੀ ਦੇ ਬਾਹਰੋਂ ਆਪਣਾ ਧਰਨਾ ਖਤਮ ਨਹੀਂ ਕਰਨਗੇ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਹ ਪ੍ਰਬੰਧਨ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹੋਏ ਹਨ। ਹਾਦਸੇ ਤੋਂ ਬਾਅਦ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਜੁੱਗਿਆਣਾ ਇਲਾਕੇ 'ਚ ਕੰਗਨਵਾਲ ਰੋਡ ’ਤੇ ਸਥਿਤ ਗਰਗ ਇਲੈਕਟ੍ਰਿਕਲ 'ਚ ਸ਼ੁੱਕਰਵਾਰ ਸਵੇਰੇ ਡਿਊਟੀ ਦੌਰਾਨ ਵਾਪਰੇ ਹਾਦਸੇ 'ਚ 50 ਸਾਲਾ ਮਹਿਲਾ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਸੰਜੂ ਦੇਵੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਫਾਈ ਕਰਦੇ ਸਮੇਂ ਉਹ ਅਚਾਨਕ ਚੱਲ ਪਈ ਮਸ਼ੀਨ ਦੀ ਲਪੇਟ 'ਚ ਆ ਗਈ, ਜਿਸ ਕਾਰਨ ਉਸ ਦੀ ਚੁੰਨੀ ਮਸ਼ੀਨ 'ਚ ਫਸ ਗਈ ਅਤੇ ਗਲਾ ਦੱਬਣ ਕਾਰਨ ਉਸ ਦੀ ਮੌਤ ਹੋ ਗਈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੰਜੂ ਦੇਵੀ ਦੇ ਪਰਿਵਾਰਕ ਮੈਂਬਰ ਫੈਕਟਰੀ ਪਹੁੰਚੇ ਤੇ ਉਨ੍ਹਾਂ ਨੇ ਪ੍ਰਬੰਧਨ ’ਤੇ ਸੁਰੱਖਿਆ ਪ੍ਰਬੰਧਾਂ 'ਚ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ। ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਫੈਕਟਰੀ ਦੇ ਬਾਹਰ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਪਰਿਵਾਰ ਵੱਲੋਂ ਮਾਮਲੇ 'ਚ ਇਨਸਾਫ ਦੀ ਮੰਗ ਕੀਤੀ ਗਈ।
ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਹ ਫੈਕਟਰੀ ਦੇ ਬਾਹਰੋਂ ਆਪਣਾ ਧਰਨਾ ਖਤਮ ਨਹੀਂ ਕਰਨਗੇ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਉਹ ਪ੍ਰਬੰਧਨ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹੋਏ ਹਨ। ਹਾਦਸੇ ਤੋਂ ਬਾਅਦ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪਰਿਵਾਰਕ ਮੈਂਬਰ ਮ੍ਰਿਤਕਾ ਲਈ ਇਨਸਾਫ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।