ਰੱਤੋਵਾਲ ਤੋਂ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ ਭੇਜੀ
ਰੱਤੋਵਾਲ ਪਿੰਡ ਤੋਂ ਹੜ੍ਹ ਪੀੜਤ ਕਿਸਾਨਾਂ ਨੂੰ ਖਾਦ ਭੇਜੀ
Publish Date: Mon, 12 Jan 2026 07:40 PM (IST)
Updated Date: Tue, 13 Jan 2026 04:10 AM (IST)
ਅਮਰਜੀਤ ਸਿੰਘ ਅਕਾਲਗੜ੍ਹ, ਪੰਜਾਬੀ ਜਾਗਰਣ, ਗੁਰੂਸਰ ਸੁਧਾਰ: ਪਿੰਡ ਰੱਤੋਵਾਲ ਦੀ ਸੰਗਤ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨ ਪਰਿਵਾਰਾਂ ਦੀ ਮਦਦ ਲਈ ਮਨੁੱਖਤਾ ਭਰੀ ਸੇਵਾ ਨਿਭਾਈ ਗਈ ਹੈ। ਇਸ ਮੌਕੇ ਭਾਈ ਘਨੱਈਆ ਸੇਵਾ ਸੁਸਾਇਟੀ, ਐੱਨਆਰਆਈਜ਼, ਨਗਰ ਨਿਵਾਸੀਆਂ ਅਤੇ ਭਾਕਿਯੂ ਏਕਤਾ ਡਕੌਂਦਾ ਇਕਾਈ ਰੱਤੋਵਾਲ ਦੇ ਸਹਿਯੋਗ ਨਾਲ ਹੜ੍ਹ ਪੀੜਤ ਕਿਸਾਨਾਂ ਨੂੰ ਸਾਢੇ ਚਾਰ ਸੌ ਗੱਟੇ ਯੂਰੀਆ ਖਾਦ ਤੇ ਚਾਲੀ ਬੋਤਲ ਨੈਨੋ ਯੂਰੀਆ ਖਾਦ ਸੇਵਾ ਰੂਪ ’ਚ ਹੜ੍ਹ ਪ੍ਰਭਾਵਿਤ ਖੇਤਰ ਅੱਲੇਵਾਲ ਨੇੜੇ ਹਰੀਕੇ ਪੱਤਣ ਭੇਜੀ ਗਈ। ਪ੍ਰਧਾਨ ਕੁਲਦੀਪ ਸਿੰਘ ਖਾਲਸਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੁਦਰਤੀ ਆਫ਼ਤ ਸਮੇਂ ਪੀੜਤਾਂ ਦੀ ਮਦਦ ਕਰਨਾ ਹਰ ਇਨਸਾਨ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਇਹ ਖਾਦ ਸਹਾਇਤਾ ਉਨ੍ਹਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਅਜਿਹੀਆਂ ਸੇਵਾਵਾਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਖਾਲਸਾ, ਸਕੱਤਰ ਸੁਖਵਿੰਦਰ ਸਿੰਘ ਚਾਹਿਲ, ਨੰਬਰਦਾਰ ਹਰਦੀਪ ਸਿੰਘ ਗਰੇਵਾਲ, ਜਗਦੇਵ ਸਿੰਘ ਧਾਲੀਵਾਲ, ਬਲਵੰਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਗਰੇਵਾਲ, ਲਖਵਿੰਦਰ ਸਿੰਘ ਲੱਖਾ ਤੇ ਗੁਰਜੀਤ ਸਿੰਘ ਧਾਲੀਵਾਲ ਹਾਜ਼ਰ ਸਨ।