ਫਿਲਮ ਨਿਰਮਾਤਾ Amitoj Maan ਤੇ ਹੋਰ ਸੈਂਕੜੇ ਸਮਰਥਕ ਪੁਲਿਸ ਦੀਆਂ ਰੋਕਾਂ ਤੋੜ ਕੇ ਅੱਗੇ ਵਧੇ
Amitoj Maan ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਪੰਜਾਬ ਦੇ ਪਾਣੀਆਂ ਨੂੰ ਜ਼ਹਿਰੀਲਾ ਕਰ ਰਹੇ ਹਨ ਪੁਲਿਸ ਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜੋ ਪੰਜਾਬ ਦੇ ਪਾਣੀ ਨੂੰ ਬਚਾਉਣਾ ਚਾਹੁੰਦੇ ਹੋਣ ਉਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।
Publish Date: Tue, 03 Dec 2024 02:15 PM (IST)
Updated Date: Tue, 03 Dec 2024 03:01 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਕਾਲੀ ਪਾਣੀ ਮੋਰਚੇ ਦੇ ਆਗੂ ਤੇ ਫਿਲਮ ਨਿਰਮਾਤਾ ਅਮਿਤੋਜ ਮਾਨ ਅਤੇ ਸੈਂਕੜੇ ਸਮਰਥਕ ਜਦੋਂ ਅੱਗੇ ਵਧਣ ਲੱਗੇ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਹੈ। ਪਰ ਭਾਰੀ ਭੀੜ ਨੇ ਪੁਲਿਸ ਦੀਆਂ ਰੋਕਾਂ ਨੂੰ ਹਟਾ ਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਹੈ। ਭਾਰੀ ਭੀੜ ਨੂੰ ਵੇਖਦੇ ਹੋਏ ਪੁਲਿਸ ਬੇਬਸ ਨਜ਼ਰ ਆ ਰਹੀ ਹੈ। ਭਾਰੀ ਭੀੜ ਨੇ ਪੁਲਿਸ ਦੀਆਂ ਰੋਕਾਂ ਨੂੰ ਤੋੜ ਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਅਮਿਤੋਜ ਮਾਨ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਲੱਗੇ ਮੋਰਚੇ 'ਚ ਪੁੱਜੇ। ਉਨ੍ਹਾਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਪੰਜਾਬ ਦੇ ਪਾਣੀਆਂ ਨੂੰ ਜ਼ਹਿਰੀਲਾ ਕਰ ਰਹੇ ਹਨ ਪੁਲਿਸ ਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜੋ ਪੰਜਾਬ ਦੇ ਪਾਣੀ ਨੂੰ ਬਚਾਉਣਾ ਚਾਹੁੰਦੇ ਹੋਣ ਉਨ੍ਹਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੋਰਚੇ 'ਚੋਂ ਸੈਂਕੜੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ ਜਿਸ ਨੂੰ ਕਿ ਰੰਗਾਈ ਕਾਰਖਾਨੇਦਾਰਾਂ ਤੇ ਹੋਰਨਾਂ ਨੇ ਬੁੱਢਾ ਨਾਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਨਜੀਟੀ ਤੇ ਕੇਂਦਰੀ ਪ੍ਰਦੂਸ਼ਣ ਪ੍ਰੋਡਿਊਸ਼ਨ ਰੋਕਥਾਮ ਬੋਰਡ ਵੱਲੋਂ ਬੁੱਢੇ ਨਾਲੇ 'ਚ ਕਿਸੇ ਵੀ ਕਿਸਮ ਦਾ ਪਾਣੀ ਪਾਉਣ 'ਤੇ ਰੋਕ ਲਗਾਈ ਗਈ ਹੈ ਪਰ ਇਸ ਦੇ ਬਾਵਜੂਦ ਸਰਕਾਰ ਦੀ ਸ਼ਹਿ ਤੇ ਰੰਗਾਈ ਕਾਰਖਾਨੇਦਾਰ ਬੁੱਢਾ ਨਾਲੇ ਵਿੱਚ ਪਾਣੀ ਪਾ ਰਹੇ ਹਨ।