ਲੁਧਿਆਣਾ 'ਚ ਅੱਗ ਦਾ ਤਾਂਡਵ, ਖਲ ਦੀ ਫੈਕਟਰੀ 'ਚ ਪਈ ਮਸ਼ੀਨਰੀ ਤੇ ਕੱਚਾ ਮਾਲ ਸੜ ਕੇ ਸੁਆਹ; ਲੱਖਾਂ ਦਾ ਨੁਕਸਾਨ
ਸੂਤਰਾਂ ਦਾ ਕਹਿਣਾ ਹੈ ਕਿ ਫੈਕਟਰੀ ਅੰਦਰ ਸਾਰਾ ਮਾਲ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਿਆ ਹੈ। ਇਸ ਹਾਦਸੇ ਦੇ ਦੌਰਾਨ ਜਾਨੀ ਨੁਕਸਾਨ ਦਾ ਬਚਾਅ ਹੀ ਰਿਹਾ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦਾ ਕੰਮ ਲਗਾਤਾਰ ਜਾਰੀ ਹੈ।
Publish Date: Fri, 05 Dec 2025 12:15 PM (IST)
Updated Date: Fri, 05 Dec 2025 12:20 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਸ਼ੁੱਕਰਵਾਰ ਸਵੇਰੇ 10 ਵਜੇ ਲੁਧਿਆਣਾ ਦੇ ਬਹਾਦਰ ਕੇ ਰੋਡ 'ਤੇ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਉੱਥੇ ਪੈਂਦੀ ਕਾਕਾ ਰਾਮ ਹਰੀ ਚੰਦ ਆਇਲ ਮਿੱਲ ਨਾਮ ਦੀ ਖਲ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬਝਾਉਣ ਦਾ ਕੰਮ ਸ਼ੁਰੂ ਕੀਤਾ। ਕਈ ਏਕੜਾਂ ਵਿੱਚ ਬੜੀ ਇਸ ਸੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਕੱਚਾ ਮਾਲ ਅਤੇ ਮਸ਼ੀਨਰੀ ਮੌਜੂਦ ਸੀ। ਸੂਤਰਾਂ ਦਾ ਕਹਿਣਾ ਹੈ ਕਿ ਫੈਕਟਰੀ ਅੰਦਰ ਸਾਰਾ ਮਾਲ ਅਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਿਆ ਹੈ। ਇਸ ਹਾਦਸੇ ਦੇ ਦੌਰਾਨ ਜਾਨੀ ਨੁਕਸਾਨ ਦਾ ਬਚਾਅ ਹੀ ਰਿਹਾ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦਾ ਕੰਮ ਲਗਾਤਾਰ ਜਾਰੀ ਹੈ।