ਨਸ਼ੇ ਵਿਰੁੱਧ ਪੁਲਿਸ ਦੀ ਕਾਰਵਾਈ ’ਚ ਪੰਜ ਵਿਅਕਤੀ ਗ੍ਰਿਫ਼ਤਾਰ
ਨਸ਼ੇ ਵਿਰੁੱਧ ਪੁਲਿਸ ਦੀ ਕਾਰਵਾਈ ’ਚ ਪੰਜ ਵਿਅਕਤੀ ਗ੍ਰਿਫ਼ਤਾਰ
Publish Date: Sun, 01 Mar 2026 06:47 PM (IST)
Updated Date: Sun, 01 Mar 2026 06:49 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਵਿਚ ਨਸ਼ੇ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦੇ ਹੋਏ ਨਸ਼ਾ ਕਰਨ ਅਤੇ ਤਸਕਰੀ ਵਿਚ ਸ਼ਾਮਲ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿਚ ਹੋਈਆਂ ਇਨ੍ਹਾਂ ਕਾਰਵਾਈਆਂ ਨਾਲ ਨਸ਼ਾ ਵੇਚਣ ਵਾਲਿਆਂ ਅਤੇ ਨਸ਼ੇੜੀਆਂ ਵਿਚ ਡਰ ਦਾ ਮਾਹੌਲ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਸੂਆ ਰੋਡ ਨੇੜੇ ਗਸ਼ਤ ਦੌਰਾਨ ਮਨਜਿੰਦਰ ਨਗਰ, ਲੋਹਾਰਾ ਦੇ ਰਹਿਣ ਵਾਲੇ ਆਕਾਸ਼ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੌਕੇ ਤੋਂ ਉਸਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਡਾਬਾ ਦੀ ਪੁਲਿਸ ਨੇ ਗੁਰਬਚਨ ਕਾਲੋਨੀ ਇਲਾਕੇ ਵਿਚ ਛਾਪੇਮਾਰੀ ਕਰਕੇ 45 ਗ੍ਰਾਮ ਹੈਰੋਇਨ ਤਸਕਰੀ ਲਈ ਲੈ ਕੇ ਜਾ ਰਹੇ ਸੁਨੀਲ ਕੁਮਾਰ ਅਤੇ ਪਰਮਿੰਦਰ ਕੌਰ, ਦੋਵੇਂ ਵਸਨੀਕ ਗੁਰਬਚਨ ਕਾਲੋਨੀ, ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਦੋਵੇਂ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਰੋਹਿਤ ਕੁਮਾਰ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ, ਜਦਕਿ ਥਾਣਾ ਕੂਮਕਲਾਂ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਹਿਰਾਸਤ ਵਿੱਚ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਨਸ਼ੇ ਵਿਰੁੱਧ ਇਹ ਮੁਹਿੰਮ ਅਗੇ ਵੀ ਜਾਰੀ ਰਹੇਗੀ।