ਪੁੜੈਣ ਸਕੂਲ ’ਚ ਕਰਵਾਈ ਲੋਕ ਨਾਚ ਮੁਕਾਬਲੇ
ਪੁੁੜੈਣ ਸਕੂਲ ’ਚ ਲੋਕ ਨਾਚ ਮੁੁਕਾਬਲੇ ਕਰਵਾਏ
Publish Date: Mon, 15 Sep 2025 08:07 PM (IST)
Updated Date: Mon, 15 Sep 2025 08:08 PM (IST)
ਸਵਰਨ ਗੌਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਵਿਖੇ ਕਰਵਾਏ ਗਏ। ਇਸ ਵਿਚ ਰੋਲ ਪਲੇਅ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਦੀ ਟੀਮ ਅੱਵਲ ਰਹੀ ਤੇ ਪੁੜੈਣ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੋਕ ਨਾਚ ਮੁਕਾਬਲਿਆਂ ’ਚ ਪੁੜੈਣ ਸਕੂਲ ਦੀਆਂ ਅੱਠਵੀਂ ਅਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਨੇ ਬਲਾਕ ਸਿੱਧਵਾਂ ਬੇਟ ਦੀ ਜੇਤੂ ਟੀਮ ਨੇ ਮੈਰੀਟੋਰੀਅਸ ਸਕੂਲ ਲੁਧਿਆਣਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਲੋਕ ਨਾਚ ਮੁਕਾਬਲੇ ’ਚੋਂ ਵੀ ਤੀਜਾ ਸਥਾਨ ਹਾਸਲ ਕਰ ਕੇ ਇਲਾਕੇ ਦਾ ਨਾਮ ਰੁਸ਼ਨਾਇਆ ਹੈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਪੁੱਜਣ ’ਤੇ ਜ਼ਿਲ੍ਹਾ ਪੱਧਰੀ ਪੁਜ਼ੀਸ਼ਨਾਂ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਨੀਨਾ ਮਿੱਤਲ ਨੇ ਸਨਮਾਨਿਤ ਕੀਤਾ। ਇਸ ਸਮੇਂ ਰਵਨੀਤ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਦਵਿੰਦਰ ਕੌਰ, ਅਮਨਜੋਤ ਕੌਰ, ਰਮਨਦੀਪ ਕੌਰ, ਨਿਧੀ ਅਹੂਜਾ, ਵੀਰਪਾਲ ਕੌਰ, ਮਾਸਟਰ ਰਾਜਵਿੰਦਰ ਸਿੰਘ, ਮਾਸਟਰ ਧਰਮਿੰਦਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਅਨਮੋਲਮਹਿਕਪ੍ਰੀਤ ਸਿੰਘ ਹਾਜ਼ਰ ਸਨ।