- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂ ਇਸ ਯਾਤਰਾ ਵਿੱਚ ਸ਼ਾਮਲ ਨਹੀਂ ਹੋਏ ਸਨ। ਹੁਣ ਰਾਜਾ ਵੜਿੰਗ ਧੜੇ ਵੱਲੋਂ ‘ਇਨਸਾਫ਼ ਮਾਰਚ’ ਦੀਆਂ ਤਿਆਰੀਆਂ ਲਈ ਪੂਰੀ ਤਾਕਤ ਲਾਈ ਜਾ ਰਹੀ ਹੈ। ਸਾਰੇ ਆਗੂਆਂ ਨੂੰ ਵੱਧ ਤੋਂ ਵੱਧ ਵਰਕਰਾਂ ਨਾਲ ਮਾਰਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੁਝ ਦਿਨ ਪਹਿਲਾਂ ਲੁਧਿਆਣਾ ਵਿੱਚ ਕੱਢੀ ਸਾਈਕਲ ਯਾਤਰਾ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸ਼ਹਿਰ ਦੇ ਕਈ ਸੀਨੀਅਰ ਕਾਂਗਰਸੀ ਆਗੂ ਗ਼ੈਰ-ਹਾਜ਼ਰ ਰਹੇ ਸਨ। ਹੁਣ ਚੰਨੀ ਦੀ ਯਾਤਰਾ ਤੋਂ ਬਾਅਦ ਰਾਜਾ ਵੜਿੰਗ 19 ਨਵੰਬਰ ਨੂੰ ਲੁਧਿਆਣਾ ਵਿੱਚ ‘ਇਨਸਾਫ਼ ਮਾਰਚ’ ਕੱਢਣ ਦੀ ਤਿਆਰੀ ਕਰ ਰਹੇ ਹਨ।
ਇਸ ਮਾਰਚ ਰਾਹੀਂ ਰਾਜਾ ਵੜਿੰਗ ਲੁਧਿਆਣਾ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੇ ਨਾਲ-ਨਾਲ ਤਾਕਤ ਦਾ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਸਿਮਰਜੀਤ ਸਿੰਘ ਬੈਂਸ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਜਥੇਦਾਰ ਬਲਵਿੰਦਰ ਸਿੰਘ ਬੈਂਸ, ਕੁਲਦੀਪ ਸਿੰਘ ਵੈਦ, ਸਾਬਕਾ ਚੇਅਰਮੈਨ ਪਵਨ ਦੀਵਾਨ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਸਮੇਤ ਹੋਰ ਆਗੂਆਂ ਦੇ ਮਾਰਚ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।
ਚੰਨੀ ਦੀ ਸਾਈਕਲ ਯਾਤਰਾ ਦੌਰਾਨ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੇ ਧੜੇ ਨਾਲ ਜੁੜੇ ਆਗੂ ਹੀ ਸਵਾਗਤ ਲਈ ਪਹੁੰਚੇ ਸਨ। ਰਾਜਾ ਵੜਿੰਗ ਅਤੇ ਹੋਰ ਸੀਨੀਅਰ ਆਗੂ ਇਸ ਯਾਤਰਾ ਵਿੱਚ ਸ਼ਾਮਲ ਨਹੀਂ ਹੋਏ ਸਨ। ਹੁਣ ਰਾਜਾ ਵੜਿੰਗ ਧੜੇ ਵੱਲੋਂ ‘ਇਨਸਾਫ਼ ਮਾਰਚ’ ਦੀਆਂ ਤਿਆਰੀਆਂ ਲਈ ਪੂਰੀ ਤਾਕਤ ਲਾਈ ਜਾ ਰਹੀ ਹੈ। ਸਾਰੇ ਆਗੂਆਂ ਨੂੰ ਵੱਧ ਤੋਂ ਵੱਧ ਵਰਕਰਾਂ ਨਾਲ ਮਾਰਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਮਾਰਚ ਵਿੱਚ ਕਿੰਨੀ ਸ਼ਮੂਲੀਅਤ ਹੁੰਦੀ ਹੈ, ਇਹ ਤਾਂ 19 ਨਵੰਬਰ ਨੂੰ ਹੀ ਸਪੱਸ਼ਟ ਹੋਵੇਗਾ, ਪਰ ਇਸ ਰਾਹੀਂ ਲੁਧਿਆਣਾ ਕਾਂਗਰਸ ਦੀ ਧੜੇਬੰਦੀ ਵੀ ਸਾਹਮਣੇ ਆ ਸਕਦੀ ਹੈ।