ਭਾਈ ਕਿਸ਼ੋਰ ਸਿੰਘ ਤੇ ਦਿਲਬਾਗ ਸਿੰਘ ਨੇ ਸੰਗਤ ਕੀਤੀ ਨਿਹਾਲ 2 ਨੰਬਰ ਲਈ:ਗੁਰੂਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Publish Date: Tue, 27 Oct 2026 08:14 PM (IST)
Updated Date: Wed, 28 Oct 2026 04:08 AM (IST)
2 ਨੰਬਰ ਲਈ -ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਵਿਸ਼ਾਲ ਧਾਰਮਿਕ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਭਾਈ ਕਿਸ਼ੋਰ ਸਿੰਘ (ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਾਲੇ) ਅਤੇ ਭਾਈ ਦਿਲਬਾਗ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਵੀ ਗੁਰਬਾਣੀ ਕੀਰਤਨ ਕੀਤਾ ਗਿਆ।ਪ੍ਰਧਾਨ ਹਰਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ ਪਰਮਿੰਦਰ ਸਿੰਘ, ਜਸਵੀਰ ਸਿੰਘ ਹਰਾ, ਮਨਪ੍ਰੀਤ ਸਿੰਘ ਮੰਗਾਂ, ਹੁਸ਼ਿਆਰ ਸਿੰਘ, ਜਸਵੀਰ ਸਿੰਘ ਸਾਹ, ਕੁਲਦੀਪ ਸਿੰਘ, ਅਵਤਾਰ ਸਿੰਘ, ਕੁਲਜੀਤ ਸਿੰਘ ਹਰਾ, ਸਵਰਨਜੀਤ ਸਿੰਘ ਕਲਸੀ, ਅਜੀਤ ਸਿੰਘ ਮੈਨੇਜਰ, ਅੰਮ੍ਰਿਤਪਾਲ ਸਿੰਘ ਹਰਾ, ਭਾਈ ਹਰਪਾਲ ਸਿੰਘ ਜੱਲਾ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਵਿਰਸਾ ਸਿੰਘ, ਪਿ੍ਰਤਪਾਲ ਸਿੰਘ ਬਲੀਏਵਾਲ ਸੀਨੀਅਰ ਭਾਜਪਾ ਆਗੂ, ਗੁਰਦੀਪ ਸਿੰਘ ਪ੍ਰਧਾਨ,ਪੁਪਿੰਦਰਪਾਲ ਸਿੰਘ ਗਰੇਵਾਲ, ਭਾਈ ਗੁਰਪ੍ਰੀਤ ਸਿੰਘ ਜੱਗੀ, ਭਾਈ ਦਿਲਵਰ ਸਿੰਘ, ਭਾਈ ਸਤਵਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਸੰਗਤਾਂ ਹਾਜ਼ਰ ਸਨ।