- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਪਰਾਲੀ ਸਾੜਨ ਦੀ ਬਜਾਏ ਮਿੱਟੀ ਵਿੱਚ ਮਿਲਾ ਕੇ ਸੁਖਵਿੰਦਰ ਸਿੰਘ ਨੇ ਪੇਸ਼ ਕੀਤੀ ਟਿਕਾਊ ਖੇਤੀ ਦੀ ਮਿਸਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਬਲਾਕ ਮਾਂਗਟ ਦੇ ਪਿੰਡ ਲੱਖੋਵਾਲ ਦੇ ਅਗਾਂਹਵਧੂ ਕਿਸਾਨ ਸੁਖਵਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤ ਵਿੱਚ ਹੀ ਮਿੱਟੀ ਵਿੱਚ ਮਿਲਾ ਕੇ ਟਿਕਾਊ ਖੇਤੀ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਦੀ ਇਹ ਪਹਿਲ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀ ਹੈ। ਕਿਸਾਨ ਸੁਖਵਿੰਦਰ ਸਿੰਘ ਨੇ ਲਗਭਗ 7 ਏਕੜ ਰਕਬੇ ਵਿੱਚ ਆਲੂ ਦੀ ਫਸਲ ਦੀ ਬਿਜਾਈ ਕਰਦਿਆਂ ਇਨ-ਸੀਟੂ ਆਈਈਸੀ ਕੰਪੋਨੈਂਟ ਤਹਿਤ ਫਸਲ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕ ਅਪਣਾਈ। ਉਨ੍ਹਾਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਹੀ ਰੱਖ ਕੇ ਮਿੱਟੀ ਵਿੱਚ ਮਿਲਾਇਆ। ਇਸ ਨਾਲ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਨਿਪਟਾਰਾ ਹੋਣ ਦੇ ਨਾਲ ਮਿੱਟੀ ਦੀ ਸਿਹਤ ਨੂੰ ਵੀ ਲਾਭ ਪਹੁੰਚਦਾ ਹੈ। ਕਿਸਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਹੀ ਇਸ ਦਾ ਪ੍ਰਬੰਧਨ ਕਰਨਾ ਵਾਤਾਵਰਣ ਪੱਖੋਂ ਲਾਭਦਾਇਕ ਹੈ। ਪਰਾਲੀ ਮਿੱਟੀ ਵਿੱਚ ਮਿਲਣ ਨਾਲ ਜੈਵਿਕ ਪਦਾਰਥ ਵਧਾਉਣ ਵਿੱਚ ਮਦਦ ਮਿਲਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਵਿੱਚ ਵੀ ਸਹਾਇਤਾ ਮਿਲਦੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਆਧੁਨਿਕ ਫਸਲ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਕਿਸਾਨ ਸੁਖਵਿੰਦਰ ਸਿੰਘ ਦਾ ਇਹ ਉਪਰਾਲਾ ਹਵਾ ਪ੍ਰਦੂਸ਼ਣ ਘਟਾਉਣ, ਮਿੱਟੀ ਦੇ ਪੌਸ਼ਟਿਕ ਤੱਤਾਂ ਦੀ ਸੰਭਾਲ ਅਤੇ ਵਾਤਾਵਰਣ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਹੈ।