ਜੰਗਲਾਤ ਕਾਮਿਆਂ ਵੱਲੋ 26 ਨੂੰ ਭੋਆ ’ਚ ਪ੍ਰਦਰਸ਼ਨ ਕਰਨ ਦਾ ਐਲਾਨ
ਜੰਗਲਾਤ ਕਾਮਿਆਂ ਵਲੋ 26 ਜੂਨ ਨੂੰ ਵਣ ਮੰਤਰੀ ਦੇ ਹਲਕਾ ਭੋਆ ਚ ਰੋਸ ਪ੍ਰਦਰਸ਼ਨ ਕਰਨ ਐਲਾਨ
Publish Date: Mon, 22 Jun 2026 06:45 PM (IST)
Updated Date: Tue, 23 Jun 2026 04:04 AM (IST)

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ, ਸਮਰਾਲਾ : ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਨਾਲ ਸੰਬਧਤ ਜੰਗਲਾਤ ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆ ਦੀ ਸੰਘਰਸ਼ੀਲ ਜੱਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਪ੍ਰੈਸ ਦੇ ਨਾਂ ਜਾਰੀ ਕਰਦਿਆ ਕਿਹਾ ਕਿ ਜੰਗਲਾਤ ਕਾਮਿਆਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਹੁਣ ਜੰਗਲਾਤ ਕਾਮੇ ਹੋਏ ਤਿਆਰ। ਮੀਟਿੰਗ ਵਿੱਚ ਹਾਜਰ ਹੋਏ ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿੱਤ ਸਕੱਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ. ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਬਲਰਾਜ ਪਠਾਨਕੋਟ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 27/28 ਸਾਲਾਂ ਤੋ ਕੰਮ ਕਰਦੇ ਡੇਲੀਵੇਜ ਸੀਨੀਅਰ ਅਨਪੜ੍ਹ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾਂ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆ ਗਈਆਂ। ਸਰਕਾਰ ਨੇ ਸੀਨੀਅਰ ਵਰਕਰਾਂ ਨੂੰ ਪੱਕਿਆ ਤਾਂ ਕੀ ਕਰਨਾ ਸੀ ਉਹਨਾਂ ਵਰਕਰਾਂ ਦਾ ਏਰੀਅਰ ਬਕਾਇਆ ਵੀ ਇਨ੍ਹਾਂ ਵਰਕਰਾਂ ਦੇ ਖਾਤਿਆਂ ਵਿੱਚ ਨਹੀ ਪਾਇਆ ਗਿਆ ਅਤੇ ਇਹ ਪਹਿਲੀ ਵਾਰ ਹੋਇਆ ਜਦੋਂ ਆਮ ਆਦਮੀ ਸਰਕਾਰ ਨੇ ਜੰਗਲਾਤ ਕਾਮਿਆਂ ਦੀਆਂ ਪਿਛਲੇ ਕਈ ਮਹੀਨਿਆ ਤਨਖ਼ਾਹਾਂ ਨਾ ਮਿਲਣ ਕਾਰਨ ਜੰਗਲਾਤ ਕਾਮਿਆਂ ਦੇ ਪਰਿਵਾਰ ਪ੍ਰੇਸ਼ਾਨ ਹਨ ਅਤੇ ਆਪਣੇ ਬੱਚਿਆ ਨੂੰ ਸਕੂਲਾਂ ਵਿਚ ਦਾਖਲੇ ਨਾ ਕਰਵਾਉਣ ਕਾਰਨ ਅਪਣੇ ਬੱਚਿਆਂ ਨੂੰ ਪੜ੍ਹਾਉਣ ਅਸਮਰੱਥ ਹਨ। ਮਾਨਯੋਗ ਅਦਾਲਤਾਂ ਦੇ ਫੈਸਲਿਆਂ ਦੀਆਂ ਸਰਕਾਰ ਵੱਲੋਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਬਲਵੀਰ ਤਰਨਤਾਰਨ, ਰਵੀ ਭਾਰਦਵਾਜ ਲੁਧਿਆਣਾ, ਸਤਨਾਮ ਸੰਗਰੂਰ, ਬੱਬੂ ਮਾਨਸਾ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਅੰਤਾਂ ਦੀ ਮਹਿੰਗਾਈ ਵਿੱਚ ਜੰਗਲਾਤ ਕਾਮੇ ਨਿਗੂਣੀਆਂ ਤਨਖਾਹਾਂ ਤੇ ਡੇਲੀਵੇਜ ਤੇ ਕੰਮ ਕਰਦੇ ਕਾਮੇ ਉੱਥੇ ਅਪਣੇ ਪਰਿਵਾਰਾਂ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਮੰਗਾਂ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਵਣ ਮੰਤਰੀ ਵਲੋਂ ਜੰਥੇਬੰਦੀ ਨਾਲ 24 ਜੂਨ ਨੂੰ ਮੀਟਿੰਗ ਕਰਕੇ ਮੰਗਾ ਦਾ ਹੱਲ ਨਾ ਕੀਤਾ ਤਾਂ ਮਜਬੂਰਨ ਜੰਥੇਬੰਦੀ 26 ਜੂਨ ਨੂੰ ਵਿਧਾਨ ਸਭਾ ਹਲਕਾ ਭੋਆ (ਪਠਾਨਕੋਟ) ਵਿੱਚ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਸੁਲੱਖਣ ਮੋਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ, ਭੁਪਿੰਦਰ ਦਸੂਹਾ, ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸਾਹਪੁਰ, ਭੁਪਿੰਦਰ ਸਿੰਘ ਸਾਧੋਹੇੜੀ ਆਦਿ ਹਾਜ਼ਰ ਸਨ।