- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕੇ ਦਿੜਬਾ ਚ 27 ਨਵੰਬਰ ਨੂੰ ਕਰਨਗੇ ਪ੍ਰਦਰਸ਼ਨ - ਅਮਰੀਕ ਸਿੰਘ

ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ
ਸਮਰਾਲਾ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨਾਲ ਸਬੰਧਿਤ ਜੰਗਲਾਤ, ਜੰਗਲੀ ਜੀਵ ਤੇ ਕਾਰਪੋਰੇਸ਼ਨ ਕਾਮਿਆਂ ਦੀ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਪ੍ਰਧਾਨ ਅਮਰੀਕ ਸਿੰਘ ਗੜ੍ਹਸੰਕਰ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਹੋਏ, ਸਾਥੀ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਵਿਤ ਸੱਕਤਰ ਅਮਨਦੀਪ ਸਿੰਘ ਛੱਤ, ਚੇਅਰਮੈਨ ਵਿਰਸਾ ਸਿੰਘ ਚਹਿਲ, ਸੀਨੀ. ਮੀਤ ਰਣਜੀਤ ਸਿੰਘ ਗੁਰਦਾਸਪੁਰ ਅਤੇ ਸਤਨਾਮ ਸੰਗਤੀਵਾਲਾ ਸੰਗਰੂਰ ਨੇ ਕਿਹਾ ਕਿ ਜਿੱਥੇ ਵੱਖ-ਵੱਖ ਵਿਭਾਗਾਂ ਦੇ ਰਹਿੰਦੇ ਕੱਚੇ ਕਾਮਿਆਂ ਨੂੰ ਪੱਕਿਆਂ ਕਰਨ ਦੀ ਸਰਕਾਰ ਨੇ 16-05-2023 ਦੀ ਮਾੜੀ ਪਾਲਿਸੀ ਬਣਾਈ ਹੈ। ਉੱਥੇ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 27/28 ਸਾਲਾਂ ਤੋ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਿਆ ਤਾ ਕੀ ਕਰਨਾ ਸੀ, ਸਰਕਾਰ ਨੇ ਇਨ੍ਹਾਂ ਕਾਮਿਆ ਨੂੰ ਉਸ ਪਾਲਿਸੀ ਅਧੀਨ ਲਿਆ ਕੇ ਪਲੇਸਮੈਂਟ ਕੀਤਾ ਗਿਆ।
ਇਸ ਪਾਲਿਸੀ ਵਿੱਚ ਪੱਕਿਆ ਵਾਲੀ ਕੋਈ ਸਹੂਲਤ ਨਹੀ ਹੈ। ਜਿਸ ਕਾਰਨ ਜੰਗਲਾਤ ਕਾਮਿਆਂ ਵਿੱਚ ਭਾਰੀ ਰੋਸ ਦੇ ਬੇਚੈਨੀ ਪਾਈ ਜਾ ਰਹੀ ਹੈ। ਜੰਗਲਾਤ ਵਿਭਾਗ ਦੇ ਫੀਲਡ ਕਾਮਿਆਂ ਨਾਲ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਆਮ ਆਦਮੀ ਕਹਾਉਣ ਵਾਲੇ ਕਈ ਮੰਤਰੀਆਂ ਨਾਲ ਜੰਗਲਾਤ ਕਾਮਿਆਂ ਦੀਆਂ ਪਿਛਲੇ ਸਾਡੇ ਚਾਰ ਸਾਲਾਂ ਤੋ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀ ਹੋਇਆ ਤੇ ਮੰਤਰੀਆਂ ਵੱਲੋ ਮੀਟਿੰਗਾਂ ਵਿੱਚ ਹਾਂ ਪੱਖੀ ਫੈਸਲੇ ਹੁੰਦੇ ਰਹੇ ਤੇ ਸਿਰਫ ਸਾਡੇ ਚਾਰ ਸਾਲਾਂ ਤੋਂ ਸਿਰਫ ਲਾਰਿਆ ਚ ਰੱਖਿਆ ਗਿਆ। ਜਿਸ ਕਾਰਨ ਜੰਗਲਾਤ ਕਾਮੇ ਪ੍ਰੇਸ਼ਾਨ ਹਨ। ਬਲਵੀਰ ਤਰਨਤਾਰਨ, ਰਵੀ ਲੁਧਿਆਣਾ, ਬੱਬੂ ਮਾਨਸਾ, ਬਲਰਾਜ ਪਠਾਨਕੋਟ, ਰਵੀਕਾਂਤ ਰੋਪੜ ਅਤੇ ਸੁਖਦੇਵ ਜਲੰਧਰ ਦੱਸਿਆ ਕਿ ਪਲੇਸਮੈਂਟ ਕੀਤੇ ਕਾਮਿਆ ਨੂੰ ਸਿਰਫ 15000/-ਤਨਖਾਹ ਦਿੱਤੀ ਜਾ ਰਹੀ ਹੈ ਸੋ ਇਹਨੀ ਅੰਤਾਂ ਦੀ ਮਹਿੰਗਾਈ ਵਿੱਚ ਇਹਨੀ ਘੱਟ ਤਨਖਾਹ ਤੇ ਕੰਮ ਕਰ ਰਹੇ ਜੰਗਲਾਤ ਕਾਮਿਆ ਨੂੰ ਅਪਣੇ ਪਰਿਵਾਰਾਂ ਦਾ ਗੁਜਾਰਾਂ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿਸ ਕਾਰਨ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਫੈਡਰੇਸ਼ਨ ਦੇ ਸਹਿਯੋਗ ਨਾਲ ਮੰਗ ਪੱਤਰ ਵਿੱਚ ਦਰਜ ਇਹਨਾ ਮੰਗਾਂ ਜਿਵੇਂ ਕਿ ਸਾਲ 2006 ਤੱਕ 10 ਸਾਲ ਪੂਰੇ ਕਰਦੇ 14 ਵਰਕਰਾਂ ਨੂੰ ਵੀ ਸਰਕਾਰ ਨੇ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ ਸਾਲ 2026 ਤੱਕ 10 ਸਾਲ ਪੂਰੇ ਕਰਦੇ ਉਹਨਾ ਸਾਰੇ ਕਾਮਿਆਂ ਨੂੰ ਬਿਨਾ ਸ਼ਰਤ ਪੱਕਿਆ ਕਰਵਾਉਣ ਲਈ, 30 ਜੁਲਾਈ 2025 ਅਤੇ 13 ਜੁਲਾਈ 2026 ਨੂੰ ਮੁੱਖ ਮੰਤਰੀ ਜੀ ਵੱਲੋ ਨਿਯੁਕਤੀ ਪੱਤਰ ਦਿੱਤੇ ਵਰਕਰਾਂ ਨੂੰ ਪੂਰੇ ਸਕੇਲ ਰਾਹੀ ਤਨਖਾਹਾਂ ਦਿਵਾਉਣ, ਡੀ. ਏ., ਹੋਰ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੇ ਪੈਨਸਰੀ ਲਾਭ ਦਿਵਾਉਣ ਲਈ, ਵਿਭਾਗ ਦੇ ਕਾਮਿਆਂ ਦੀ ਸੀਨੀਅਰਤਾ ਸੂਚੀ 31-03-2026 ਤੱਕ ਅਪਡੇਟ ਕਰਨ ਲਈ, ਵਿਭਾਗ ਵਿੱਚ ਨਵੇਂ ਕੰਮ ਚਲਾਉਣ ਲਈ, ਵਿਭਾਗ ਵਿੱਚ ਨਵੇਂ ਕਾਮਿਆਂ ਨੂੰ ਕੰਮ ਤੇ ਰੱਖਣ ਲਈ, ਘੱਟੋ-ਘੱਟ ਉਜਰਤਾਂ ਵਿਚ ਵਾਧਾ ਕਰਵਾਉਣ ਲਈ ਅਤੇ ਪਿਛਲੇ ਸਾਲ ਹੋਏ ਨਿਗੋਣੇ ਵਾਧੇ ਦਾ ਏਰੀਅਰ ਜਾਰੀ ਕਰਵਾਉਣ ਲਈ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਜਲਦੀ ਹੱਲ ਕਰਵਾਉਣ ਲਈ ਜੰਥੇਬੰਦੀ 27 ਨਵੰਬਰ ਨੂੰ ਵਿਧਾਨ ਸਭਾ ਹਲਕਾ ਦਿੜਬਾ (ਸੰਗਰੂਰ) ਵਿੱਚ ਸੁਬਾਰਡੀਨੇਟ ਸਰਵਿਸ਼ਿਸ ਫੈਡਰੇਸਨ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੱਕਾ ਮੋਰਚਾ ਲਗਾਇਆ ਜਾਵੇਗਾ।
ਇਹ ਪੱਕਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ। ਜਦੋਂ ਤੱਕ ਮੰਗ ਪੱਤਰ ਵਿੱਚ ਦਰਜ ਇੱਕ-ਇੱਕ ਮੰਗਾਂ ਦਾ ਹੱਲ ਨਹੀਂ ਹੁੰਦਾ। ਇਸ ਮੌਕੇ ਸੁਲੱਖਣ ਮੌਹਾਲੀ, ਮਲਕੀਤ ਮੁਕਤਸਰ, ਪਵਨ ਹੁਸ਼ਿਆਰਪੁਰ, ਰਾਣਾ ਫਿਰੋਜ਼ਪੁਰ ਅਤੇ ਭੁਪਿੰਦਰ ਦਸੂਹਾ ਨੇ ਕਿਹਾ ਕੀ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਵੱਲੋਂ 1 ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਸਰਕਾਰ ਦੇ ਐਮ.ਐਲ.ਏ ਦੀ ਅਰਥੀ ਫੂਕ ਕੇ 6 ਦਸੰਬਰ ਨੂੰ ਲੁਧਿਆਣਾ ਵਿਖੇ ਉਹਨਾਂ ਦੀਆਂ ਅਸਥੀਆਂ ਪਾਉਣ ਵਿਚ ਜੰਗਲਾਤ ਕਾਮੇ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਕਰਮ ਸਿੰਘ ਹਰੀਕੇ ਪੱਤਣ, ਜਗਤਾਰ ਸਾਹਪੁਰ, ਭੂਪਿੰਦਰ ਸਿੰਘ ਸਾਧੋਹੇੜੀ, ਹਰਜਿੰਦਰ ਸਿੰਘ ਅਤੇ ਫੈੱਡਰੇਸਨ ਆਗੂ ਮੱਖਣ ਸਿੰਘ ਵਹਿਦਪੁਰੀ, ਗੁਰਬਿੰਦਰ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਸਨ।