ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫ਼ਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪਿੰਡ ਭੈਣੀ ਬੜਿੰਗਾ ’ਚ ਫ਼ਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ
Publish Date: Tue, 23 Jun 2026 07:45 PM (IST)
Updated Date: Wed, 24 Jun 2026 04:07 AM (IST)

ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕਰੀਬੀ ਪਿੰਡ ਭੈਣੀ ਬੜਿੰਗਾ ਵਿਖੇ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ। ਇਹ ਕੈਂਪ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਸਰਕਾਰੀ ਸਹਾਇਤਾ ਨਾਲ ਜੋੜਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।ਸਰਪੰਚ ਸਰਬਜੀਤ ਕੌਰ ਨੇ ਕਿਹਾ ਕਿ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਹਲਕੇ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਪਣੇ ਫਾਰਮ ਭਰੇ। ਇਸ ਮੌਕੇ ਗੁਰਮੀਤ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਸਰਪੰਚ ਸਰਬਜੀਤ ਕੌਰ, ਪੰਚ ਕਮਲਜੀਤ ਕੌਰ, ਪੰਚ ਰੁਪਿੰਦਰ ਕੌਰ,ਪੰਚ ਜਗਜੀਤ ਕੌਰ, ਪੰਚ ਸੰਦੀਪ ਕੌਰ, ਪੰਚ ਗੁਰਮੇਲ ਸਿੰਘ ਪੰਚ ਪਲਵਿੰਦਰ ਸਿੰਘ ਸੋਨੀ, ਪੰਚ ਰਾਮ ਪਿਆਰਾ ਜੋਸ਼ੀ, ਪੰਚ ਅਵਤਾਰ ਸਿੰਘ, ਪੰਚ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।