ਅਕਾਲੀ ਦਲ-ਭਾਜਪਾ ਗੱਠਜੋੜ ਦਾ ਰਸਮੀ ਐਲਾਨ ਮੌਕਾਪ੍ਰਸਤੀ ਦੀ ਸਿਖਰ, ਰਾਜਾ ਵੜਿੰਗ ਦਾ ਤਿੱਖਾ ਹਮਲਾ; 2027 ਚੋਣਾਂ ਤੋਂ ਪਹਿਲਾਂ ਸਿਆਸਤ ਗਰਮਾਈ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੇ ਰਸਮੀ ਐਲਾਨ ਨੂੰ ਸਭ ਤੋਂ ਵੱਡੀ ਮੌਕਾਪ੍ਰਸਤੀ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਤੋਂ ਹੀ ਇਕੱਠੀਆਂ ਸਨ। ਸਿਰਫ਼ ਹੁਣ ਇਸ ਦਾ ਰਸਮੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਗੱਠਜੋੜ ਕਰਨ ਦਾ ਫ਼ੈਸਲਾ ਉਨ੍ਹਾਂ ਦੀ ਸਿਆਸੀ ਹੋਂਦ ਬਚਾਉਣ ਦੀ ਬੇਚੈਨੀ ਨੂੰ ਦਰਸਾਉਂਦਾ ਹੈ। ਸੁਖਬੀਰ ਬਾਦਲ ਨੇ ਆਰਐੱਸਐੱਸ ਦੇ ਪੰਜਾਬ ਵਿਰੋਧੀ ਮਨਸੂਬਿਆਂ ਦਾ ਹਿੱਸਾ ਬਣ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
Publish Date: Tue, 24 Nov 2026 02:48 PM (IST)
Updated Date: Tue, 24 Nov 2026 02:49 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ - ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੇ ਰਸਮੀ ਐਲਾਨ ਨੂੰ ਸਭ ਤੋਂ ਵੱਡੀ ਮੌਕਾਪ੍ਰਸਤੀ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਤੋਂ ਹੀ ਇਕੱਠੀਆਂ ਸਨ। ਸਿਰਫ਼ ਹੁਣ ਇਸ ਦਾ ਰਸਮੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਗੱਠਜੋੜ ਕਰਨ ਦਾ ਫ਼ੈਸਲਾ ਉਨ੍ਹਾਂ ਦੀ ਸਿਆਸੀ ਹੋਂਦ ਬਚਾਉਣ ਦੀ ਬੇਚੈਨੀ ਨੂੰ ਦਰਸਾਉਂਦਾ ਹੈ। ਸੁਖਬੀਰ ਬਾਦਲ ਨੇ ਆਰਐੱਸਐੱਸ ਦੇ ਪੰਜਾਬ ਵਿਰੋਧੀ ਮਨਸੂਬਿਆਂ ਦਾ ਹਿੱਸਾ ਬਣ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਵੜਿੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ। ਕਾਂਗਰਸ ਨੇ 2002 ਅਤੇ 2017 ਦੀਆਂ ਚੋਣਾਂ ਵਿੱਚ ਵੀ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਹਰਾਇਆ ਸੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੁੜ ਹਰਾਏਗੀ।
ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਸੰਬੋਧਨ ਕਰਦਿਆਂ ਦੋ ਵੀਡੀਓ ਵੀ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਇਨ੍ਹਾਂ 'ਤੇ ਵਿਚਾਰ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਪੂਰੀ ਮਜਬੂਤੀ ਦੇ ਨਾਲ ਲੜੇਗੀ ਅਤੇ ਆਪਣੀ ਸਰਕਾਰ ਬਣਾਵੇਗੀ ਜਦਕਿ ਅਕਾਲੀ ਭਾਜਪਾ ਗਠਜੋੜ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ।