- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਗਿੱਲ ਤੋਂ ਸਾਬਕਾ ਮੰਤਰੀ ਮਲਕੀਤ ਦਾਖਾ ਨੇ ਚੋਣ ਲੜਨ ਲਈ ਸਰਗਰਮੀਆਂ ਕੀਤੀਆਂ ਤੇਜ਼

ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਗਿੱਲ ਤੋਂ ਆਪਣੀ ਦਾਅਵੇਦਾਰੀ ਦਾ ਐਲਾਨ ਕਰਦਿਆਂ ਆਪਣੀਆਂ ਸਰਗਰਮੀ ਨੂੰ ਤੇਜ਼ ਕਰਦਿਆ ਪਿੰਡਾਂ ’ਚ ਆਪਣੇ ਪੁਰਾਣੇ ਸਾਥੀਆਂ ਨੂੰ ਮਿਲ ਕੇ ਮੀਟਿੰਗਾ ਕੀਤੀਆਂ ਜਾ ਰਹੀਆ ਹਨ। ਜ਼ਿਕਰਯੋਗ ਹੈ ਕਿ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਬਲਵੀਰ ਸਿੰਘ ਬਾੜੇਵਾਲ, ਕਰਤਿੰਦਰਪਾਲ ਸਿੰਘ ਸਿੰਘਪੁਰਾ, ਜਰਨੈਲ ਸਿੰਘ ਸ਼ਿਮਲਾਪੁਰੀ, ਦਿਲਾਵਰ ਸਿੰਘ ਲਹਿਰਾਂ ਵੀ ਹਲਕਾ ਗਿੱਲ ਤੋਂ ਚੋਣ ਲੜਨ ਦੀ ਦਾਅਵੇਦਾਰੀ ਕਰ ਰਹੇ ਹਨ ਉਹ ਵੀ ਆਏ ਦਿਨ ਆਪਣੇ-ਆਪਣੇ ਸਾਥੀਆਂ ਨਾਲ ਮੀਟਿੰਗਾਂ ਕਰਕੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਉੱਧਰ ਪਤਾ ਲੱਗਿਆ ਹੈ ਕਿ ਪੂਰੇ ਪੰਜਾਬ ’ਚ ਕਾਂਗਰਸ ਹਾਈ ਕਮਾਂਡ ਵੱਲੋਂ ਵਿਧਾਨ ਸਭਾ ਹਲਕਿਆਂ ’ਚ ਆਪਣੀਆ ਟੀਮਾਂ ਲਾ ਕੇ ਉਮੀਦਵਾਰਾਂ ਨੂੰ ਲੈਣ ਕੇ ਸਰਵੇ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਹਲਕਾ ਗਿੱਲ ਤੋਂ ਵੀ ਉਮੀਦਵਾਰਾਂ ਬਾਰੇ ਸਰਵੇ ਕਰਵਾ ਕੇ ਕਾਂਗਰਸ ਹਾਈਕਮਾਂਡ ਨੂੰ ਰਿਪੋਰਟ ਭੇਜੀ ਗਈ ਹੈ। ਦਿੱਤਾ ਹੈ। ਹਲਕਾ ਗਿੱਲ ਦੀ ਗੱਲ ਕਰੀਏ ਤਾਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੋਂ ਪਹਿਲਾਂ ਇਸ ਹਲਕੇ ਤੋਂ ਪਹਿਲਾਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ 1992 ਤੋਂ ਕਾਂਗਰਸ ਦੀ ਸਰਕਾਰ ਸਮੇਂ ਸਵ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਸਮੇਂ ਕੈਬਨਿਟ ਮੰਤਰੀ ਬਣ ਕੇ ਹਲਕੇ ਵਿੱਚ ਵੱਡੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਆਪਣੀ ਚੰਗੀ ਪਹਿਚਾਣ ਬਣਾ ਚੁੱਕੇ ਸਨ। ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਹਾਈ ਕਮਾਂਡ ਕਿਸ ਉਮੀਦਵਾਰ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਹਲਕਾ ਗਿੱਲ ਤੋਂ ਚੋਣ ਲੜਨ ਦੀ ਦਾਅਵੇਦਾਰੀ ਜਿਤਾਉਣ ਵਾਲੇ ਉਮੀਦਵਾਰਾਂ ਦੀ ਲਿਸਟ ਲੰਮੀ ਹੋਣ ਕਾਰਨ ਕਾਂਗਰਸੀ ਆਗੂ ਜਦ ਕੋਈ ਆਪਣੀ ਦਾਅਵੇਦਾਰੀ ਦੀ ਗੱਲ ਕਰਦੇ ਹਨ ਤਾਂ ਉਹ ਉਨ੍ਹਾਂ ਨੂੰ ਆਮ ਕਹਿੰਦੇ ਦੇਖੇ ਜਾ ਰਹੇ ਅਸੀਂ ਤਾਂ ਕਾਂਗਰਸ ਪਾਰਟੀ ਦੇ ਹੀ ਸਿਪਾਹੀ ਤਾਂ ਜਿਸ ਉਮੀਦਵਾਰ ਨੂੰ ਕਾਂਗਰਸ ਹਾਈ ਕਮਾਂਡ ਟਿਕਟ ਦੇਵੇਗੀ ਅਸੀਂ ਉਸ ਨੂੰ ਜਿਤਾਉਣ ਲਈ ਆਪਣਾ ਸਹਿਯੋਗ ਕਰੇਗਾ। ਪਰ ਪਿੰਡਾਂ ਵਿੱਚ ਆਏ ਦਿਨ ਸੱਥਾਂ ਵਿੱਚ ਖੁੰਢ ਚਰਚਾ ਦੌਰਾਨ ਆਪਣੇ ਆਪਣੇ ਪੱਧਰ ਤੇ ਕੋਂਣ ਉਮੀਦਵਾਰ ਚੋਣ ਲੜੇਗਾ ਦੇ ਨਾਮ ਲੈ ਕੇ ਟਾਈਮ ਪਾਸ ਕਰ ਰਹੇ ਹਨ ਪਰ ਹਲਕਾ ਗਿੱਲ ਤੋਂ ਚੋਣ ਲੜਨ ਦੀ ਦਾਅਵੇਦਾਰੀ ਕਰ ਰਹੇ ਸਾਰੇ ਹੀ ਉਮੀਦਵਾਰਾਂ ਵੱਲੋਂ ਆਪਣੀਆਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ।