ਪੰਜਾਬੀ ਜਾਗਰਣ ਟੀਮ, ਲੁਧਿਆਣਾ/ਜਗਰਾਓਂ : ਸਾਬਕਾ ਮੰਤਰੀ ਅਤੇ ਜ਼ਿਲ੍ਹਾ ਲੁਧਿਆਣਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ 42 ਸਾਲਾ ਪੁੱਤਰ ਜਸਵੀਰ ਸਿੰਘ ਗੋਗੀ ਦਾ ਦੇਹਾਂਤ ਹੋ ਗਿਆ। ਵਰਣਨਯੋਗ ਹੈ ਕਿ ਜਸਵੀਰ ਸਿੰਘ ਗੋਗੀ ਕਰੀਬ ਡੇਢ ਮਹੀਨੇ ਤੋਂ ਦਿੱਲੀ ਦੇ ਵੇਦਾਤਾਂ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ, ਜਿੱਥੇ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ ਲਏ। ਜਸਵੀਰ ਸਿੰਘ ਗੋਗੀ ਦਾ ਸਸਕਾਰ 23 ਅਕਤੂਬਰ ਸ਼ਨਿਚਰਵਾਰ ਨੂੰ ਦੁਪਹਿਰ 3 ਵਜੇ ਪਾਇਲ ਦੇ ਪਿੰਡ ਬਿਲਾਸਪੁਰ ਵਿਖੇ ਹੋਵੇਗਾ। ਗੋਗੀ ਦੀ ਅਚਾਨਕ ਮੌਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ, ਐੱਮਪੀ ਰਵਨੀਤ ਸਿੰਘ ਬਿੱਟੂ, ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਪੀਐੱਸਆਈਡੀਸੀ ਦੇ ਚੇਅਰਮੈਨ ਕਿ੍ਰਸ਼ਨ ਕੁਮਾਰ ਬਾਵਾ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ, ਚੇਅਰਮੈਨ ਪਵਨ ਦੀਵਾਨ, ਕਰਨੈਲ ਸਿੰਘ ਗਿੱਲ, ਬਲਵੰਤ ਸਿੰਘ ਧਨੋਆ, ਕੌਂਸਲਰ ਬਰਜਿੰਦਰ ਕੌਰ, ਨੰਦੀ ਰਵਿੰਦਰ ਬਾਵਾ, ਬਲਦੇਵ ਬਾਵਾ, ਰੇਸ਼ਮ ਸਿੰਘ ਸੱਗੂ ਆਦਿ ਨੇ ਦਾਖਾ ਪਰਿਵਾਰ ਨਾਲ ਅਫਸੋਸ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

Posted By: Jagjit Singh