ਸਾਬਕਾ ਵਿਧਾਇਕ ਬੈਂਸ ਐਸਏਐਸ ਨਗਰ ਲਈ ਆਬਜ਼ਰਵਰ ਨਿਯੁਕਤ
ਸਾਬਕਾ ਵਿਧਾਇਕ ਬੈਂਸ ਨਗਰ ਨਗਰ ਨਿਗਮ ਐਸਏਐਸ ਨਗਰ ਲਈ ਅਬਜਰਬਰ ਨਿਯੁਕਤ
Publish Date: Wed, 06 May 2026 06:29 PM (IST)
Updated Date: Thu, 07 May 2026 04:09 AM (IST)
-ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਾਂਗੇ-ਬੈਂਸ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਲਈ ਐਸਏਐਸ ਨਗਰ ਦਾ ਸਾਬਕਾ ਵਿਧਾਇਕ ਬੈਂਸ ਨਗਰ ਨਗਰ ਨਿਗਮ ਐਸਏਐਸ ਨਗਰ ਲਈ ਅਬਜਰਬਰ ਨਿਯੁਕਤ ਕੀਤਾ ਗਿਆ ਹੈ।
ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਕੀਤੀ ਗਈ ਹੈ। ਬੈਂਸ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲਾ ਕਰਨਗੇ। ਬੈਂਸ ਵੱਲੋਂ ਨਗਰ ਨਿਗਮ ਐਸਏਐਸ ਲਗਰ ਦੇ ਚੋਣ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨਾ, ਸੰਭਾਵਿਤ ਉਮੀਦਵਾਰਾਂ ਦੀ ਚੋਣ ਵਾਸਤੇ ਤਾਲਮੇਲ ਸਥਾਪਿਤ ਕਰਨਾ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਥਾਨਕ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚਲਣਾ ਜਿੰਮੇਵਾਰੀ ਹੋਵੇਗੀ।