ਸਾਬਕਾ ਵਿਧਾਇਕ ਬੈਂਸ ਵੱਲੋਂ ਅੰਤਰਰਾਸ਼ਟਰੀ ਸਾਫਟ ਟੈਨਿਸ ਖਿਡਾਰੀ ਅਰਮਾਨ ਸਿੰਘ ਦਾ ਵਿਸ਼ੇਸ਼ ਸਨਮਾਨ ਸਾਬਕਾ ਵਿਧਾਇਕ ਬੈਂਸ ਵੱਲੋਂ ਅੰਤਰਰਾਸ਼ਟਰੀ ਸਾਫਟ ਟੈਨਿਸ ਖਿਡਾਰੀ ਅਰਮਾਨ ਸਿੰਘ ਦਾ ਵਿਸ਼ੇਸ਼ ਸਨਮਾਨ
Publish Date: Sun, 19 Jul 2026 07:22 PM (IST)
Updated Date: Sun, 19 Jul 2026 07:25 PM (IST)
- ਅਰਮਾਨ ਦੀਆਂ ਪ੍ਰਾਪਤੀਆਂ ਹਰ ਨੌਜਵਾਨ ਲਈ ਪ੍ਰੇਰਨਾ ਸਰੋਤ : ਬੈਂਸ ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਅੰਤਰਰਾਸ਼ਟਰੀ ਸਾਫਟ ਟੈਨਿਸ ਖਿਡਾਰੀ ਅਰਮਾਨ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਹੌਸਲਾ ਅਫਜ਼ਾਈ ਕੀਤੀ। ਬੈਂਸ ਨੇ ਹਲਕਾ ਆਤਮ ਨਗਰ ਅਧੀਨ ਆਉਂਦੇ ਇਲਾਕੇ ਸ਼ਿਮਲਾਪੁਰੀ ਦੇ ਰਹਿਣ ਵਾਲੇ ਅਰਮਾਨ ਸਿੰਘ ਵੱਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਤੇ ਪੰਜਾਬ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰਨ ਦੀ ਸ਼ਲਾਘਾ ਕੀਤੀ। ਬਦਲੇ, ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਹੌਸਲਾ ਅਫਜ਼ਾਈ ਕੀਤੀ ਗਈ। ਬੈਂਸ ਨੇ ਅਰਮਾਨ ਸਿੰਘ ਦੀ ਪਿੱਠ ਥਾਪੜਦਿਆਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰ ਕੇ ਅਰਮਾਨ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਬਲਕਿ ਪੂਰੇ ਆਤਮ ਨਗਰ ਹਲਕੇ ਅਤੇ ਭਾਰਤ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਮਾਨ ਸਿੰਘ ਦੀਆਂ ਇਹ ਸ਼ਾਨਦਾਰ ਪ੍ਰਾਪਤੀਆਂ ਅੱਜ ਦੇ ਨੌਜਵਾਨਾਂ ਲਈ ਇੱਕ ਬਹੁਤ ਵੱਡੀ ਪ੍ਰੇਰਣਾ ਹਨ, ਜੋ ਨੌਜਵਾਨੀ ਨੂੰ ਨਸ਼ਿਆਂ ਤੇ ਗਲਤ ਸੰਗਤ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਦਾ ਸੁਨੇਹਾ ਦਿੰਦੀਆਂ ਹਨ। ਬੈਂਸ ਅਤੇ ਹਾਜ਼ਰ ਸੀਨੀਅਰ ਕਾਂਗਰਸੀ ਆਗੂਆਂ ਨੇ ਅਰਮਾਨ ਸਿੰਘ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਖੇਡਾਂ ਤੇ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ, ਤਾਂ ਜੋ ਅਜਿਹਾ ਟੈਲੇਂਟ ਅੱਗੇ ਜਾ ਕੇ ਓਲੰਪਿਕ ਪੱਧਰ ’ਤੇ ਦੇਸ਼ ਦਾ ਨਾਮ ਚਮਕਾ ਸਕੇ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਅਰਮਾਨ ਸਿੰਘ ਦੇ ਪਰਿਵਾਰ ਨੂੰ ਇਸ ਇਤਿਹਾਸਕ ਸਫ਼ਲਤਾ ’ਤੇ ਵਧਾਈ ਦਿੱਤੀ। ਅਰਮਾਨ ਸਿੰਘ ਦੀਆਂ ਸਾਲ 2026 ਦੀਆਂ ਮੁੱਖ ਪ੍ਰਾਪਤੀਆਂ ਉੱਤਰੀ ਜ਼ੋਨ ਸਾਫਟ ਟੈਨਿਸ ਚੈਂਪੀਅਨਸ਼ਿਪ 2026 ਵਿੱਚ 2 ਸੋਨ ਤਮਗੇ ਜਿੱਤੇ, 19ਵਾਂ ਪੋਲੈਂਡ ਕੱਪ ਸਾਫਟ ਟੈਨਿਸ ਟੂਰਨਾਮੈਂਟ 2026 ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਲਈ ਚਾਂਦੀ ਦਾ ਤਮਗਾ ਹਾਸਲ ਕੀਤਾ, ਦੂਜੀ ਏਸ਼ੀਅਨ ਜੂਨੀਅਰ ਸਾਫਟ ਟੈਨਿਸ ਚੈਂਪੀਅਨਸ਼ਿਪ 2026 ਵਿੱਚ ਭਾਰਤ ਦੀ ਝੋਲੀ ਵਿੱਚ 1 ਸੋਨੇ ਦਾ ਤਮਗਾ ਤੇ 1 ਕਾਂਸੀ ਦਾ ਤਮਗਾ ਪਾਇਆ।