ਜੋਸ਼ੀ ਨਗਰ ਕੌਂਸਲ ਰਾਜਪੁਰਾ ਦੀ ਚੋਣ ਲਈ ਅਬਜ਼ਰਬਰ ਬਣੇ
ਸਾਬਕਾ ਉਪ ਚੇਅਰਮੈਨ ਜੋਸ਼ੀ ਨਗਰ ਕੌਂਸਲ ਰਾਜਪੁਰਾ ਦੀ ਚੋਣ ਲਈ ਅਬਜ਼ਰਬਰ ਬਣੇ
Publish Date: Tue, 12 May 2026 07:26 PM (IST)
Updated Date: Wed, 13 May 2026 04:10 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਅੰਦਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣ ਹੋ ਰਹੀਆਂ ਹਨ। ਇਹਨਾਂ ਚੋਣਾਂ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਾਸਕਾ ਉਪ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਜੋਸ਼ੀ ਨੂੰ ਨਗਰ ਕੌਂਸਲ ਰਾਜਪੁਰਾ ਦਾ ਅਬਜ਼ਰਬਰ ਨਿਯੁਕਤ ਕੀਤਾ ਹੈ।
ਪੰਜਾਬ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਜਾਰੀ ਚਿੱਠੀ ਵਿੱਚ ਜੋਸ਼ੀ ਨੂੰ ਰਾਜਪੁਰਾ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਤੇ ਆਹੁਦੇਦਾਰਾਂ ਨੂੰ ਨਾਲ ਲੈ ਕੇ ਉਮੀਦਵਾਰਾਂ ਦੀ ਚੋਣ ਕਰਕੇ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਸੂਚੀ ਭੇਜਣ ਲਈ ਆਖਿਆ ਹੈ। ਜੋਸ਼ੀ ਨੇ ਕਿਹਾ ਕਿ ਅਬਜ਼ਰਬਰ ਲਗਾਉਣ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਆਪਣੀ ਜਿੰਮੇਵਾਰੀ ਨੂੰ ਮਿਹਨਤ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰੇਗੀ।