ਕੁਲਵਿੰਦਰ ਸਿੰਘ ਰਾਏ, ਖੰਨਾ : ਥਾਣਾ ਸਿਟੀ-2 ਦੀ ਪੁਲਿਸ ਵੱਲੋਂ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਤੋਂ 26200 ਨਸ਼ੀਲੀਆਂ ਗੋਲੀਆਂ ਤੇ 14016 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਦੀ ਅਗਵਾਈ 'ਚ ਅਮਲੋਹ ਚੌਕ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਦੋ ਵਿਅਕਤੀਆਂ ਨੂੰ ਪਲਾਸਟਿਕ ਦੇ ਭਰੇ ਥੈਲਿਆਂ ਸਮੇਤ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਥੈਲਿਆਂ ਦੀ ਤਲਾਸੀ ਦੌਰਾਨ 26200 ਨਸ਼ੇ ਦੀਆਂ ਗੋਲੀਆਂ ਤੇ 14016 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਸੂਰਜ ਭਾਟੀਆ ਤੇ ਸਾਹਿਬ ਸਿੰਘ ਵਾਸੀ ਅੰਮਿ੍ਤਸਰ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।