ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਮੁਲਜ਼ਮ ਨਾਮਜ਼ਦ, ਇਕ ਗ੍ਰਿਫ਼ਤਾਰ
ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚਾਰ ਮੁਲਜ਼ਮ ਨਾਮਜਦ,ਇੱਕ ਗ੍ਰਿਫਤਾਰ
Publish Date: Tue, 03 Mar 2026 08:15 PM (IST)
Updated Date: Wed, 04 Mar 2026 04:14 AM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 4 ਕਥਿਤ ਮੁਲਜ਼ਮਾਂ ਖਿਲਾਫ਼ ਥਾਣਾ ਹੈਬੋਵਾਲ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਨਾਮਜ਼ਦ ਕੀਤੇ ਮੁਲਜ਼ਮਾਂ ਦੀ ਪਛਾਣ ਸਰੂਪ ਨਗਰ ਸਲੇਮ ਟਾਬਰੀ ਵਾਸੀ ਵਿਪਨ, ਚਿੱਟੀ ਕਾਲੋਨੀ ਭੱਟੀਆਂ ਵਾਸੀ ਰਾਜੂ ਤੇ ਮੁਹੱਲਾ ਸੰਤੋਖ ਨਗਰ ਵਾਸੀ ਨਿਸ਼ੂ ਚੌਹਾਨ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਦੇ ਬਿਆਨ ਉੱਪਰ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਾਰਦਾਤ ਦੇ ਤਫਤੀਸ਼ੀਆ ਅਧਿਕਾਰੀ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਮੁਤਾਬਕ ਸਥਾਨਕ ਜੱਸੀਆਂ ਮੋੜ ਰੇਲਵੇ ਲਾਈਨ ਕੋਲ ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਰੂਪ ਨਾਲ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ। ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮਾਂ ਵਿੱਚੋਂ ਇੱਕ ਨੂੰ ਸਰਕਾਰੀ ਸਕੂਲ ਦੇ ਨਜ਼ਦੀਕ ਖਾਲੀ ਪਲਾਟ ਕੋਲੋਂ ਬੈਠੇ ਗ੍ਰਿਫਤਾਰ ਕਰ ਲਿਆ। ਸ਼ੁਰੂਆਤ ਦੀ ਪੜਤਾਲ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਚੋਰੀਸ਼ੁਦਾ ਏਸੀ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।