ਨਸ਼ਾ ਵਿਰੋਧੀ ਮੁਹਿੰਮ ਤਹਿਤ ਚਾਰ ਕਾਬੂ
ਨਸ਼ਾ ਵਿਰੋਧੀ ਮੁਹਿੰਮ ਤਹਿਤ ਚਾਰ ਕਾਬੂ
Publish Date: Sat, 21 Feb 2026 07:25 PM (IST)
Updated Date: Sat, 21 Feb 2026 07:27 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਡਿਵੀਜ਼ਨ-2 ਦੀ ਪੁਲਿਸ ਨੇ ਪੁੱਡਾ ਗਰਾਊਂਡ ਨੇੜੇ ਸੰਨੀ ਪੁੱਤਰ ਸੁਲੱਖਣ ਸਿੰਘ ਵਾਸੀ ਸਲੇਮ ਟਾਬਰੀ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਦੂਜੇ ਮਾਮਲੇ ਵਿੱਚ ਥਾਣਾ ਹੈਬੋਵਾਲ ਦੀ ਪੁਲਿਸ ਨੇ ਕੇਹਰ ਸਿੰਘ ਨਗਰ ਇਲਾਕੇ ਤੋਂ ਹੈਬੋਵਾਲ ਦੇ ਵਾਸੀ ਸੁਧੀਰ ਕੁਮਾਰ ਅਤੇ ਅਰਵਿੰਦ ਕੁਮਾਰ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਨਿਊ ਕਰਤਾਰ ਸਿੰਘ ਨਗਰ, ਧੂਰੀ ਲਾਈਨ ਤੋਂ ਅਨਮੋਲ ਸਹਿਗਲ ਵਾਸੀ ਬੈਂਕ ਕਾਲੋਨੀ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇੱਕ ਹੋਰ ਮਾਮਲੇ ਵਿੱਚ ਥਾਣਾ ਜਮਾਲਪੁਰ ਦੀ ਪੁਲਿਸ ਨੇ ਸ਼ੰਕਰ ਕਾਲੋਨੀ, ਭਾਮੀਆਂ ਖੁਰਦ ਤੋਂ ਯੁੱਧਵੀਰ ਰਾਣਾ ਨੂੰ 4 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਜਾਰੀ ਹੈ।