ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ ਚਾਰ ਗ੍ਰਿਫ਼ਤਾਰ
ਸ਼ਹਿਰ ਦੀਆਂ ਅਲੱਗ ਅਲੱਗ ਥਾਵਾਂ ਤੋਂ ਨਸ਼ਾ ਕਰਦੇ ਚਾਰ ਮੁਲਜ਼ਮ ਗ੍ਰਿਫਤਾਰ
Publish Date: Wed, 15 Apr 2026 09:16 PM (IST)
Updated Date: Thu, 16 Apr 2026 04:10 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹਿਰ ’ਚ ਮੁਹਿੰਮ ਤਹਿਤ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਵੱਖ-ਵੱਖ ਇਲਾਕਿਆਂ ਤੋਂ ਜਨਤਕ ਥਾਵਾਂ ਤੇ ਨਸ਼ਾ ਕਰਦੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ’ਚ ਥਾਣਾ ਡੇਹਲੋਂ ਦੀ ਪੁਲਿਸ ਟੀਮ ਨੇ ਡਰੇਨ ਪੁਲੀ ਨੇੜੇ ਰੇਡ ਕਰ ਕੇ ਸੁਰਿੰਦਰ ਸਿੰਘ ਵਾਸੀ ਪਿੰਡ ਪੱਦੀ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਦੂਜੇ ਮਾਮਲੇ ’ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਵੀਂ ਦਾਣਾ ਮੰਡੀ ਕੋਹਾੜਾ ਨੇੜੇ ਛਾਪੇਮਾਰੀ ਕਰ ਕੇ ਵਿਨੋਦ ਕੁਮਾਰ ਵਾਸੀ ਮੁਹੱਲਾ ਬਾਲਮੀਕੀ ਨੂੰ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ, ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਪ੍ਰੀਤ ਨਗਰ ਇਲਾਕੇ ’ਚ ਰੇਡ ਦੌਰਾਨ ਆਸਿਫ ਖਾਨ ਵਾਸੀ ਮੁਹੱਲਾ ਸੂਰਜ ਨਗਰ ਨੂੰ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਲਾਢੋਵਾਲ ਦੀ ਟੀਮ ਨੇ ਜਗਜੀਤ ਸਿੰਘ ਵਾਸੀ ਪਿੰਡ ਖਹਿਰਾ ਬੇਟ ਨੂੰ ਜਨਤਕ ਥਾਂ ਤੇ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅੱਗੇ ਦੀ ਜਾਂਚ ਜਾਰੀ ਹੈ।