ਸੁਖਦੇਵ ਗਰਗ, ਜਗਰਾਓਂ : ਲੋਕ ਸੇਵਾ ਸੁਸਾਇਟੀ ਵੱਲੋਂ ਵੀਰਵਾਰ ਲਾਏ ਚੌਥੇ ਕੋਰੋਨਾ ਵੈਕਸੀਨੇਸ਼ਨ ਕੈਂਪ 'ਚ 450 ਵਿਅਕਤੀਆਂ ਨੂੰ ਕੋਰੋਨਾ ਰੋਕੂ ਟੀਕੇ ਲਾਏ ਗਏ। ਸਥਾਨਕ ਖ਼ਾਲਸਾ ਸਕੂਲ ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਾਏ ਕੈਂਪ ਦਾ ਉਦਘਾਟਨ ਰਾਜਿੰਦਰ ਜੈਨ ਨੇ ਕੀਤਾ।

ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕੈਂਪ 'ਚ ਸਿਵਲ ਹਸਪਤਾਲ ਦੀ ਟੀਮ ਵਿਚ ਏਐੱਨਐੱਮ ਗੁਰਦੀਪ ਕੌਰ, ਜਸਪ੍ਰਰੀਤ ਸਿੰਘ, ਕਿਰਨਦੀਪ ਕੌਰ ਨੇ ਆਪਣੀਆਂ ਸੇਵਾਵਾਂ ਦਿੰਦੇ ਹੋਏ 450 ਵਿਅਕਤੀਆਂ ਨੂੰ ਟੀਕੇ ਲਵਾਏ। ਉਨ੍ਹਾਂ ਕਿਹਾ ਸਾਰੇ ਵਿਅਕਤੀਆਂ ਨੂੰ ਕੈਂਪ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਟੋਕਨ ਵੰਡ ਕੇ ਟੀਕੇ ਲਾਉਣ ਦਾ ਕੰਮ ਸਫਲਤਾ ਪੂਰਵਕ ਸਮਾਪਤ ਹੋਇਆ।

ਇਸ ਮੌਕੇ ਪਿੰ੍ਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਬਾਂਸਲ, ਇਕਬਾਲ ਸਿੰਘ ਕਟਾਰੀਆ, ਮੁਕੇਸ਼ ਗੁਪਤਾ, ਮਨੋਹਰ ਸਿੰਘ ਟੱਕਰ, ਪ੍ਰਵੀਨ ਮਿੱਤਲ, ਡਾ. ਭਾਰਤ ਭੂਸ਼ਨ ਬਾਂਸਲ, ਕਪਿਲ ਸ਼ਰਮਾ, ਪ੍ਰਮੋਦ ਸਿੰਗਲਾ, ਸੰਜੀਵ ਚੋਪੜਾ ਆਦਿ ਹਾਜ਼ਰ ਸਨ।