ਐੱਫਪੀਐੱਸ ਪਬਲਿਕ ਸਕੂਲ ਦਾ 8ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ
ਐਫਪੀਐਸ ਪਬਲਿਕ ਸਕੂਲ ਦਾ 8 ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ
Publish Date: Sat, 11 Apr 2026 06:28 PM (IST)
Updated Date: Sat, 11 Apr 2026 06:29 PM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਐੱਫਪੀਐੱਸ ਪਬਲਿਕ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਡਾਇਰੈਕਟਰ ਵਿਕਰਮ ਪ੍ਰਤਾਪ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦੀ ਰਿਹਾ। ਉਨ੍ਹਾਂ ਕਿਹਾ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰ ਕੇ ਸਕੂਲ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਇਸ ਸਫਲਤਾ ਦੇ ਪਿੱਛੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਮਹੱਤਵਪੂਰਨ ਰਿਹਾ ਹੈ। ਉਨ੍ਹਾਂ ਨੇ ਕਿਹਾ ਇਹ ਸਕੂਲ ਹਮੇਸ਼ਾ ਹੀ ਬੱਚਿਆਂ ਦੇ ਵਿਕਾਸ ਲਈ ਵਚਨਬੱਧ ਰਹਿੰਦਾ ਹੈ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸੰਸਕਾਰ ਅਤੇ ਆਤਮਵਿਸ਼ਵਾਸ ਵਿੱਚ ਵੀ ਅੱਗੇ ਵਧਾਉਣ ਲਈ ਲਗਾਤਾਰ ਯਤਨ ਕਰਦਾ ਰਹਿੰਦਾ ਹੈ।