ਕਮੇਟੀਆਂ ਦੇ ਨਾਂ ’ਤੇ ਲੱਖਾਂ ਦੀ ਠੱਗੀ, ਤਿੰਨ ਖ਼ਿਲਾਫ਼ ਮਾਮਲਾ ਦਰਜ
ਕਮੇਟੀ ਦੇ ਨਾਂ ’ਤੇ ਲੱਖਾਂ ਦੀ ਠੱਗੀ, ਪੁਲਿਸ ਵੱਲੋਂ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
Publish Date: Thu, 19 Mar 2026 08:33 PM (IST)
Updated Date: Fri, 20 Mar 2026 04:16 AM (IST)

* ਭਰੋਸੇ ’ਚ ਲੈ ਕੇ ਪੈਸੇ ਕੀਤੇ ਇਕੱਠੇ, ਮਕਾਨ ਵੇਚ ਕੇ ਹੋਏ ਫ਼ਰਾਰ, ਪੁਲਿਸ ਵੱਲੋਂ ਤਫਤੀਸ਼ ਤੇਜ਼ ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ’ਚ ਠੱਗੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇੱਕ ਤਾਜ਼ਾ ਮਾਮਲੇ ’ਚ ਥਾਣਾ-6 ਨੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ, ਜਿਸ ’ਚ ਕਮੇਟੀ ਦੇ ਨਾਂ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ’ਚ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਯਾਦਵਿੰਦਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਨੇ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਦੱਸਿਆ ਕਿ ਉਸ ਨੇ ਮੁਲਜ਼ਮਾਂ ਹਰਜਿੰਦਰ ਸਿੰਘ, ਕਮਲਜੀਤ ਸਿੰਘ ਅਤੇ ਬਲਜੀਤ ਕੌਰ ’ਤੇ ਭਰੋਸਾ ਕਰਦੇ ਹੋਏ ਕਮੇਟੀ ਪਾਈ ਸੀ। ਮੁਲਜ਼ਮਾਂ ਨੇ ਵਿਸ਼ਵਾਸ ਜਤਾਉਂਦੇ ਹੋਏ ਉਸ ਤੋਂ ਵੱਡੀ ਰਕਮ ਇਕੱਠੀ ਕਰ ਲਈ। ਸ਼ਿਕਾਇਤ ਮੁਤਾਬਕ ਕੁਝ ਸਮੇਂ ਬਾਅਦ ਮੁਲਜ਼ਮਾਂ ਨੇ ਆਪਣਾ ਮਕਾਨ ਵੇਚ ਦਿੱਤਾ ਅਤੇ ਬਿਨ੍ਹਾਂ ਕਿਸੇ ਨੂੰ ਜਾਣਕਾਰੀ ਦਿੱਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੀੜਤ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ। ਉਸ ਨੇ ਕਈ ਵਾਰ ਮੁਲਜ਼ਮਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਕੋਈ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।