ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ
Publish Date: Wed, 18 Feb 2026 09:43 PM (IST)
Updated Date: Thu, 19 Feb 2026 04:13 AM (IST)

* ਗਲੋਬਲ ਇਮੀਗ੍ਰੇਸ਼ਨ ਸੈਂਟਰ ਦੇ ਮਾਲਕਾਂ ਖਿਲਾਫ ਪਰਚਾ ਦਰਜ ਐਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਖਿਲਾਫ ਥਾਣਾ ਮਾਡਲ ਟਾਊਨ ਪੁਲਿਸ ਵੱਲੋਂ ਇਮੀਗ੍ਰੇਸ਼ਨ ਐਕਟ ਅਤੇ ਧੋਖਾਦੇਹੀ ਦੇ ਦੋਸ਼ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਪਿੰਡ ਲਲਤੋਂ ਕਲਾਂ ਦੇ ਰਹਿਣ ਵਾਲੇ ਨਗਿੰਦਰ ਸਿੰਘ ਦੇ ਬਿਆਨ ਉੱਪਰ ਗਲੋਬਲ ਵੇਅ ਇਮੀਗਰੇਸ਼ਨ ਸਰਵਿਸ ਮਾਡਲ ਟਾਊਨ ਵਿਖੇ ਦਫਤਰ ਚਲਾਉਣ ਵਾਲੇ ਕਰਨ ਕੁਮਾਰ, ਵੀਨੂ ਮਲਹੋਤਰਾ ਅਤੇ ਅਮਿਤ ਮਲੋਤਰਾ ਦੇ ਖਿਲਾਫ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨਗਿੰਦਰ ਸਿੰਘ ਮੁਤਾਬਕ ਉਹ ਆਪਣੇ ਪੁੱਤਰ ਨੂੰ ਇੰਗਲੈਂਡ ਭੇਜਣਾ ਚਾਹੁੰਦਾ ਸੀ। ਇਸ ਦੌਰਾਨ ਉਸ ਦਾ ਸੰਪਰਕ ਸਥਾਨਕ ਮਾਡਲ ਟਾਊਨ ਇਲਾਕੇ ਵਿੱਚ ਗਲੋਬਲ ਵੇਅ ਇਮੀਗਰੇਸ਼ਨ ਸਰਵਿਸ ਨਾਮ ਤੇ ਦਫਤਰ ਚਲਾਉਣ ਵਾਲੇ ਮੁਲਜ਼ਮ ਕਰਨ, ਅਮਿਤ ਮਲੋਤਰਾ ਅਤੇ ਵੀਨੂ ਮਲਹੋਤਰਾ ਨਾਲ ਹੋਇਆ। ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ ਕਰੀਬ ਸੱਤ ਲੱਖ 70 ਹਜਾਰ ਰੁਪਏ ਹੜਪ ਲਏ, ਪਰ ਉਸ ਦੇ ਲੜਕੇ ਦਾ ਵੀਜ਼ਾ ਨਹੀਂ ਲਗਵਾ ਕੇ ਦਿੱਤਾ। ਉਨ੍ਹਾਂ ਕਈ ਵਾਰ ਮੁਲਜ਼ਮਾਂ ਨਾਲ ਸੰਪਰਕ ਕੀਤਾ, ਪਰ ਵੀਜ਼ਾ ਨਾ ਲੱਗਿਆ ਤਾਂ ਉਸ ਨੇ ਆਪਣੀ ਦਿੱਤੀ ਹੋਈ ਰਕਮ ਵਾਪਸ ਮੰਗਣੀ ਸ਼ੁਰੂ ਕਰ ਦਿੱਤੀ। ਕਈ ਵਾਰ ਦਫਤਰਾਂ ਦੇ ਗੇੜੇ ਲਗਾਉਣ ਦੇ ਬਾਵਜੂਦ ਕੋਈ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਮੁਲਜ਼ਮਾਂ ਖਿਲਾਫ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ। ਜਿਸ ਤੋਂ ਬਾਅਦ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਖਿਲਾਫ ਥਾਣਾ ਮਾਡਲ ਟਾਊਨ ਦੀ ਪੁਲਿਸ ਵੱਲੋਂ ਇਮੀਗ੍ਰੇਸ਼ਨ ਐਕਟ ਅਤੇ ਧੋਖਾਦੇਹੀ ਦੇ ਦੋਸ਼ ਅਧੀਨ ਪਰਚਾ ਦਰਜ ਕਬਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।