ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ
Publish Date: Sat, 14 Feb 2026 08:19 PM (IST)
Updated Date: Sat, 14 Feb 2026 08:21 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਇਮੀਗ੍ਰੇਸ਼ਨ ਸੈਂਟਰ ਚਲਾਉਣ ਵਾਲੇ ਸੰਦੀਪ ਸਿੰਘ ਚੌਹਾਨ ਅਤੇ ਮੁਸਕਾਨ ਸ਼ਰਮਾ ਦੇ ਖਿਲਾਫ ਸੰਗੀਨ ਦੋਸ਼ਾਂ ਅਧੀਨ ਪਰਚਾ ਦਰਜ ਕਰ ਦਿੱਤਾ ਹੈ। ਪੁਲਿਸ ਨੇ ਇਹ ਮਾਮਲਾ ਆਦਮਪੁਰ ਜਲੰਧਰ ਦੇ ਰਹਿਣ ਵਾਲੇ ਜਗਦੀਪ ਸਿੰਘ ਦੇ ਬਿਆਨ ਉੱਪਰ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਜਗਦੀਪ ਸਿੰਘ ਮੁਤਾਬਕ ਸਥਾਨਕ ਵੀਰ ਪੈਲਸ ਮੁੰਡੀਆਂ ਕਲਾਂ ਇਲਾਕੇ ਵਿੱਚ ਇਮਪਾਵਰ ਇਮੀਗ੍ਰੇਸ਼ਨ ਦੇ ਨਾਮ ਤੇ ਦਫਤਰ ਚਲਾਉਣ ਵਾਲੇ ਸੰਦੀਪ ਸਿੰਘ ਚੌਹਾਨ ਅਤੇ ਮੁਸਕਾਨ ਨੂੰ ਸ਼ਰਮਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਲੱਖ 77 ਹਜ਼ਾਰ ਰੁਪਏ ਲੈ ਲਏ। ਇਹ ਪੈਸਾ ਲੈਣ ਮਗਰੋਂ ਮੁਲਜ਼ਮਾਂ ਨੇ ਨਾ ਤਾਂ ਉਸ ਦਾ ਵੀਜ਼ਾ ਲਗਵਾ ਕੇ ਦਿੱਤਾ ਅਤੇ ਨਾ ਹੀ ਉਸ ਦਾ ਪੈਸਾ ਵਾਪਸ ਕਰ ਰਹੇ ਹਨ। ਵਾਰ ਵਾਰ ਮੁਲਜ਼ਮਾਂ ਦੇ ਦਫਤਰ ਦੇ ਚੱਕਰ ਕੱਟ ਕੇ ਵੀ ਕੋਈ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਉਕਤ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ।