ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ
Publish Date: Fri, 06 Mar 2026 09:10 PM (IST)
Updated Date: Fri, 06 Mar 2026 09:12 PM (IST)

ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਟਿੱਬਾ ਪੁਲਿਸ ਵੱਲੋਂ ਧੋਖਾਦੇਹੀ ਅਤੇ ਇਮੀਗ੍ਰਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਗੁਰਮੇਲ ਪਾਰਕ ਟਿੱਬਾ ਰੋਡ ਦੇ ਰਹਿਣ ਵਾਲੇ ਵਿਕਾਸ ਕੁਮਾਰ ਦੇ ਬਿਆਨ ਉੱਪਰ ਪੁਰਾਣੀ ਸਬਜ਼ੀ ਮੰਡੀ ਕਪੂਰਥਲਾ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ। ਵਿਕਾਸ ਕੁਮਾਰ ਮੁਤਾਬਿਕ ਉਸ ਦਾ ਭਰਾ ਚੰਦਨ ਕੁਮਾਰ ਵਿਦੇਸ਼ ਜਾ ਕੇ ਆਪਣਾ ਭਵਿੱਖ ਬਣਾਉਣਾ ਚਾਹੁੰਦਾ ਸੀ। ਇਸ ਦੌਰਾਨ ਉਸ ਦਾ ਸੰਪਰਕ ਮੁਲਜ਼ਮ ਬਲਜਿੰਦਰ ਸਿੰਘ ਨਾਲ ਹੋਇਆ, ਜਿਸ ਨੇ ਉਸ ਦੇ ਭਰਾ ਚੰਦਨ ਕੁਮਾਰ ਨੂੰ ਯੂਕੇ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਇਕ ਲੱਖ ਰੁਪਏ ਲੈ ਲਏ। ਇਹ ਪੈਸਾ ਲੈਣ ਮਗਰੋਂ ਦਿੱਤੀ ਮਿਆਦ ਬੀਤਣ ਦੇ ਬਾਵਜੂਦ ਮੁਲਜ਼ਮ ਨੇ ਉਸ ਦਾ ਵੀਜ਼ਾ ਨਹੀਂ ਲਗਵਾ ਕੇ ਦਿੱਤਾ। ਜਦੋਂ ਸ਼ਿਕਾਇਤ ਕਰਤਾ ਨੇ ਆਪਣੀ ਦਿੱਤੀ ਹੋਈ ਰਕਮ ਵਾਪਸ ਮੰਗਣੀ ਸ਼ੁਰੂ ਕੀਤੀ ਤਾਂ ਮੁਲਜ਼ਮ ਲਾਅਰੇ ਲਾਉਣ ਲੱਗ ਗਿਆ। ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਕੋਈ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਉਕਤ ਮਾਮਲੇ ਦੀ ਸ਼ਿਕਾਇਤ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਦਰਜ ਕਰਵਾ ਦਿੱਤੀ। ਜਿਸ ਤੋਂ ਬਾਅਦ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਮੁਲਜ਼ਮ ਕਪੂਰਥਲਾ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਖ਼ਿਲਾਫ਼ ਥਾਣਾ ਟਿੱਬਾ ਪੁਲਿਸ ਵੱਲੋਂ ਧੋਖਾਦੇਹੀ ਅਤੇ ਇਮੀਗ੍ਰਸ਼ਨ ਐਕਟ ਅਧੀਨ ਪਰਚਾ ਦਰਜ ਕਰ ਕੇ ਮਾਮਲੇ ਦੀ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।