ਜਾਅਲੀ ਦਸਤਾਵੇਜ਼ਾਂ ਜਰੀਏ ਬੈਂਕ ਤੋਂ ਕਰਜ਼ਾ ਲੈ ਕੇ ਕੀਤੀ ਧੋਖਾਧੜੀ, ਮਾਮਲਾ ਦਰਜ
ਜਾਅਲੀ ਦਸਤਾਵੇਜ਼ਾਂ ਦੇ ਜਰੀਏ ਬੈਂਕ ਤੋਂ ਲੋਨ ਲੈ ਕੇ ਕੀਤੀ ਧੋਖਾਧੜੀ, ਮਾਮਲਾ ਦਰਜ
Publish Date: Thu, 26 Mar 2026 09:24 PM (IST)
Updated Date: Fri, 27 Mar 2026 04:11 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ ਹਾਸਲ ਕਰ ਕੇ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਹਲੋਂ ਦੀ ਪੁਲਿਸ ਨੇ ਦੱਸਿਆ ਕਿ ਰਜਿੰਦਰ ਕੁਮਾਰ ਪੁੱਤਰ ਲਾਲ ਚੰਦ ਵਾਸੀ ਪਿੰਡ ਕੈਂਡ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ ਮੁਲਜ਼ਮਾਂ ਅਨਮੋਲ ਸੈਣੀ, ਰਣਜੀਤ ਕੁਮਾਰ ਜੈਸਵਾਲ ਤੇ ਵਿਵੇਕ ਉਰਫ਼ ਵਿੱਕੀ ਨੇ ਆਪਸੀ ਸਾਂਝ ਨਾਲ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਬੈਂਕ ਤੋਂ ਕਰਜ਼ਾ ਪਾਸ ਕਰਵਾਇਆ ਤੇ ਬੈਂਕ ਨਾਲ ਧੋਖਾਧੜੀ ਕੀਤੀ। ਪੁਲਿਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਮਾਮਲੇ ਦੀ ਜਾਂਚ ਅਧਿਕਾਰੀ ਗੁਰਜੋਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।