ਸਰਕਲ ਹੈਲਥ ਵੱਲੋਂ ਲਾਇਆ ਗਿਆ ਅੱਖਾਂ ਦਾ ਜਾਂਚ ਕੈਂਪ
ਸਰਕਲ ਹੈਲਥ ਵੱਲੋਂ ਲਗਾਇਆ ਗਿਆ ਅੱਖਾਂ ਦਾ ਫਰੀ ਚੈਕਅੱਪ ਕੈਂਪ
Publish Date: Tue, 19 May 2026 10:52 PM (IST)
Updated Date: Wed, 20 May 2026 04:13 AM (IST)
-ਲੋੜਵੰਦਾਂ ਮਰੀਜ਼ਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੱਚੀ ਸੇਵਾ : ਪ੍ਰਧਾਨ ਇੰਦਰਜੀਤ ਸਿੰਘ ਮੱਕੜ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ
ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੱਖਾਂ ਦੀ ਫਰੀ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਦਾ ਰਸਮੀ ਤੌਰ ਤੇ ਉਦਘਾਟਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਵੱਲੋਂ ਕੀਤਾ ਗਿਆ।
ਇਸ ਮੌਕੇ ਤੇ ਪ੍ਰਧਾਨ ਮੱਕੜ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦਾ ਫਰੀ ਚੈਕਅੱਪ ਕਰਕੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਉਪਲੱਬਧ ਕਰਵਾਉਣ ਵਾਲੀ ਸੰਸਥਾ ਸਰਕਲ ਹੈਲਥ ਅੱਖਾਂ ਦਾ ਹਸਪਤਾਲ ਲੁਧਿਆਣਾ ਦਾ ਉਪਰਾਲਾ ਸਮੁੱਚੇ ਸਮਾਜ ਲਈ ਪ੍ਰੇਣਾ ਦਾ ਸਰੋਤ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਇੰਚਾਰਜ ਤੇ ਕੈਂਪ ਦੇ ਮੁੱਖ ਪ੍ਰਬੰਧਕ ਡਾ ਵੀਰ ਸਿੰਘ ਅਤੇ
ਹਸਪਤਾਲ ਦੀ ਪ੍ਰਮੁੱਖ ਡਾਕਟਰ ਡਾ. ਨੀਲੀਮਾ ਐਰੇਨ ਅਤੇ ਉਨ੍ਹਾਂ ਦੀ ਟੀਮ ਦੇ ਮੈਬਰਾਂ ਸਮੇਤ, ਯਸੀਕਾ ਪੁਰੀ, ਡਾ ਦੀਪਕਾ ਗੁਪਤਾ, ਡਾ ਕੀਸਕੀਨਦਾ ਦੱਤਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਡਾਕਟਰ ਸਾਹਿਬਾਨ ਨੂੰ ਸਿਰਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਲਗਾਏ ਗਏ ਅੱਖਾਂ ਦੇ ਫਰੀ ਮੈਡੀਕਲ ਚੈਕਅੱਪ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕੈਂਪ ਦੇ ਮੁੱਖ ਪ੍ਰਬੰਧਕ ਡਾ ਬੀਰ ਸਿੰਘ ਨੇ ਦੱਸਿਆ ਕਿ ਕੈਂਪ ਅੰਦਰ ਲਗਭਗ 120 ਦੇ ਕਰੀਬ ਮਰੀਜ ਪੁੱਜੇ ਜਿਨ੍ਹਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆਂ ਵੀ ਦਿੱਤੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਸੁਖਵਿੰਦਰ ਸਿੰਘ ਹੈਪੀ ਕੋਚਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।