10 ਲੱਖ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ਲਾਘਾਯੋਗ ਕਦਮ : ਰਾਜੀ ਸਾਹਨੇਵਾਲ
10 ਲੱਖ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਸ਼ਲਾਘਾਯੋਗ ਕਦਮ : ਰਾਜੀ ਸਾਹਨੇਵਾਲ
Publish Date: Wed, 25 Feb 2026 08:11 PM (IST)
Updated Date: Wed, 25 Feb 2026 08:13 PM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 10 ਲੱਖ ਦੀ ਬੀਮਾ ਯੋਜਨਾ ਲੋਕਾਂ ਲਈ ਫਾਇਦੇਮੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਾਸੀਆਂ ਵੱਲੋਂ ਇਸ ਸਕੀਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਮਹਿੰਗੇ ਇਲਾਜ ਕਾਰਨ ਲਗਭਗ 80 ਫ਼ੀਸਦੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਂ ਘਰ ਵੇਚ ਕੇ ਇਲਾਜ ਕਰਾਉਣਾ ਪੈਂਦਾ ਸੀ, ਜਿਸ ਨਾਲ ਗਰੀਬ ਅਤੇ ਮੱਧ ਵਰਗ ਪੂਰੀ ਤਰ੍ਹਾਂ ਆਰਥਿਕ ਤੌਰ ’ਤੇ ਤਬਾਹ ਹੋ ਜਾਂਦਾ ਸੀ। ਮਾਨ ਸਰਕਾਰ ਦੀ ਇਹ ਯੋਜਨਾ ਹੁਣ ਉਨ੍ਹਾਂ ਲਈ ਵੱਡੀ ਰਾਹਤ ਬਣੇਗੀ ਤੇ ਕਿਸੇ ਨੂੰ ਵੀ ਇਲਾਜ ਲਈ ਆਪਣੀ ਜਾਇਦਾਦ ਵੇਚਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਪਿੰਡ, ਵਾਰਡ, ਪੰਚਾਇਤ ਨਾਲ ਸਪੰਰਕ ਕਰ ਕੇ ਇਹ ਕਾਰਡ ਜਲਦੀ ਬਣਾਉਣ ਤਾਂ ਜੋ ਇਸਦਾ ਫਾਇਦਾ ਲਿਆ ਜਾ ਸਕੇ।