ਸਿਹਤ ਬੀਮਾ ਯੋਜਨਾ ਵਰਦਾਨ ਸਾਬਤ ਹੋਵੇਗੀ : ਦਾਨਵ
10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵਰਦਾਨ ਸਾਬਤ ਹੋਵੇਗੀ-ਦਾਨਵ
Publish Date: Tue, 06 Jan 2026 06:57 PM (IST)
Updated Date: Wed, 07 Jan 2026 04:06 AM (IST)

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ 10 ਲੱਖ ਰੁਪਏ ਦੀ ਮਫ਼ਤ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰੇਕ ਪਰਿਵਾਰ ਲਈ ਵਰਦਾਨ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਮਜ਼ਬੂਤ ਉਦਾਹਰਣ ਹੈ। ਉਨ੍ਹਾਂ ਕਿਹਾ ਕਿ 15 ਜਨਵਰੀ 2026 ਤੋਂ ਸੂਬੇ ਭਰ ’ਚ ਸ਼ੁਰੂ ਹੋਣ ਜਾ ਰਹੀ ਰਜਿਸਟ੍ਰੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਇਤਿਹਾਸਕ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਸਰਕਾਰੀ ਤੇ ਪੈਨਲ ਪ੍ਰਾਈਵੇਟ ਹਸਪਤਾਲਾ ਚ ਹਰ ਸਾਲ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਹ ਯੋਜਨਾ ਖਾਸ ਕਰ ਕੇ ਗਰੀਬ ਪਰਿਵਾਰਾਂ ਲਈ ਬਹੁਤ ਹੀ ਲਾਹੇਵੰਦ ਹੋਵੇਗੀ, ਜੋ ਕਿ ਪੈਸਿਆਂ ਦੀ ਘਾਟ ਕਾਰਨ ਮਹਿੰਗੇ ਇਲਾਜ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਵੱਧ ਤੋਂ ਵੱਧ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਨਾਗਰਿਕ ਸਿਰਫ਼ ਵਿੱਤੀ ਕਾਰਨਾਂ ਕਰ ਕੇ ਇਲਾਜ ਤੋਂ ਵਾਂਝਾ ਨਾ ਰਹੇ। ਇਹ ਯੋਜਨਾ ’ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਵੱਲ ਇੱਕ ਠੋਸ ਕਦਮ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਯੋਜਨਾ ਦਾ ਲਾਭ ਉਠਾਉਣ।