ਫ੍ਰੀ ਮੈਡੀਕਲ ਚੈੱਕਅਪ ਕੈਂਪ 7 ਨੂੰ
ਫ੍ਰੀ ਮੈਡੀਕਲ ਚੈੱਕਅਪ ਕੈਂਪ 7 ਮਾਰਚ ਨੂੰ
Publish Date: Thu, 26 Feb 2026 06:08 PM (IST)
Updated Date: Thu, 26 Feb 2026 06:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸਾਹਨੇਵਾਲ ਗਣਪਤੀ ਕਮਰਸੀਅਲ ਦੇ ਮੁੱਖ ਪ੍ਰੋਜੈਕਟ ਡਾਇਰੈਕਟਰ ਸੰਦੀਪ ਕੁਮਾਰ, ਪਿਯੂਸ਼ ਅਨੇਜਾ ਨੇ ਦੱਸਿਆ ਕਿ ਲਾਈਨਜ਼ ਕਲੱਬ ਲੁਧਿਆਣਾ ਵੈਜੀਟੇਰੀਅਨ ਦੁਆਰਾ ਸੀਐੱਮਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਆਉਣ ਵਾਲੀ 7 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈਕੇ ਬਾਅਦ ਦੁਪਹਿਰ 3 ਵਜੇ ਤੱਕ ਗਣਪਤੀ ਕਮਰਸੀਅਲ ਨੇੜੇ ਬਿਜਲੀ ਘਰ ਡੇਹਲੋਂ ਰੋਡ ਸਾਹਨੇਵਾਲ ਵਿਖੇ ਮੁਫਤ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਮੈਡੀਸਨ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਚਮੜੀ ਰੋਗਾਂ ਦੇ ਮਾਹਿਰ, ਨੱਕ-ਕੰਨ-ਗਲੇ ਦੇ ਮਾਹਿਰ, ਦਿਲ ਦੇ ਰੋਗਾਂ ਦੇ ਮਾਹਿਰ, ਜੱਚਾ ਬੱਚਾ ਦੇ ਮਾਹਿਰ ਡਾਕਟਰ ਵੱਲੋਂ ਫ੍ਰੀ ਸੇਵਾ ਲਈ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ ਬਲੱਡ ਪ੍ਰੇਸ਼ਰ ,ਸ਼ੂਗਰ ਟੈਸਟ, ਈਸੀਜੀ ਦੀਆਂ ਜਾਂਚਾਂ ਮੁਫ਼ਤ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਅਵਤਾਰ ਸਿੰਘ, ਮਨਜੀਤ ਸਿੰਘ, ਜਤਿੰਦਰ ਠਾਕੁਰ, ਰਿੱਪਨ ਗੋਇਲ, ਆਈਐੱਸ ਖੰਨਾ ਆਦਿ ਕੈਂਪ ਦੌਰਾਨ ਮੌਜੂਦ ਰਹਿਣਗੇ।ਅੰਤ ਵਿੱਚ ਗਣਪਤੀ ਕਮਰਸੀਅਲ ਦੇ ਮੁੱਖ ਪ੍ਰੋਜੈਕਟ ਡਾਇਰੈਕਟਰ ਸੰਦੀਪ ਕੁਮਾਰ, ਪਿਯੂਸ਼ ਅਨੇਜਾ ਤੇ ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ ਲਈ ਅਪੀਲ ਕੀਤੀ।