ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ
ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ
Publish Date: Mon, 06 Apr 2026 06:16 PM (IST)
Updated Date: Mon, 06 Apr 2026 06:19 PM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਕਾਮਰਾਨ ਰੋਡ ਵੱਲੋਂ ਕਲਗੀਧਰ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਸੁਰੇਸ਼ ਕੁਮਾਰ ਰਿਗ ਹੱਡੀਆਂ ਅਤੇ ਮੈਡੀਕਲ, ਡਾ. ਨੇਹਾ ਮਹਾਜਨ ਦੰਦਾ, ਡਾ. ਮੀਨੂੰ ਬਾਂਸਲ ਔਰਤਾਂ ਦੇ ਰੋਗਾਂ , ਡਾ. ਸਤਵਿੰਦਰ ਕੌਰ ਫੀਜੀਉਥਰੈਪੀ, ਡਾ. ਐਚਐਸ ਭੱਲਾ ਹੋਮਿਓਪੈਥਿਕ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਕੈਂਪ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਅਤੇ ਰਜਿੰਦਰ ਸਿੰਘ ਬਸੰਤ, ਜਨਰਲ ਸਕੱਤਰ ਜਰਨੈਲ ਸਿੰਘ ਵੱਲੋਂ ਕੀਤਾ ਗਿਆ। ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੇ ਭਲੇ ਲਈ ਕਾਰਜ ਕੀਤੇ ਜਾ ਰਹੇ ਹਨ। ਬਸੰਤ ਨੇ ਕਿਹਾ ਕਿ ਮੇਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸ਼ੁਰੂ ਤੋਂ ਹੀ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਸੰਗਤਾਂ ਨੂੰ ਧਰਮ ਨਾਲ ਜੋੜਨ ਲਈ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਉੱਥੇ ਮਨੁੱਖਤਾ ਦੇ ਭਲੇ ਲਈ ਫ੍ਰੀ ਮੈਡੀਕਲ ਚੈਕਅੱਪ ਕੈਂਪ ਵੀ ਲਗਾਏ ਜਾਂਦੇ ਹਨ। ਜਿਸ ਲਈ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ। ਇਸ ਹੋਰਨਾਂ ਤੋਂ ਇਲਾਵਾ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨੈਲ ਸਿੰਘ ਜਨਰਲ ਸਕੱਤਰ, ਹਰਜਿੰਦਰ ਸਿੰਘ ਬਸੰਤ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ ਰਾਜੂ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਕੀਰਤ ਸਿੰਘ, ਰਮਨਦੀਪ ਸਿੰਘ ਵੀ ਹਾਜ਼ਰ ਸਨ।