ਫ਼੍ਰੀ ਮੈਡੀਕਲ ਚੈੱਕਅਪ ਕੈਂਪ ਅੱਜ
ਫ਼੍ਰੀ ਮੈਡੀਕਲ ਚੈੱਕਅਪ ਕੈਂਪ ਅੱਜ
Publish Date: Sun, 12 Apr 2026 06:12 PM (IST)
Updated Date: Sun, 12 Apr 2026 06:16 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੀ ਪ੍ਰਧਾਨਗੀ ਹੇਠ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ 13 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਲੈਕੇ ਬਾਅਦ ਦੁਪਹਿਰ 3 ਵਜੇ ਤੱਕ ਵਿਸ਼ਾਲ ਮੈਡੀਕਲ ਫ਼੍ਰੀ ਚੈੱਕਅਪ ਕੈਂਪ ਗਾਰਡਨ ਪੈਲੇਸ ਸਾਹਨੇਵਾਲ ਵਿਖੇ ਲਗਾਇਆ ਜਾ ਰਿਹਾ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਹਰਾ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਵੱਲੋਂ ਕੀਤੀ ਜਾਵੇਗੀ। ਕੈਂਪ ਦੌਰਾਨ ਹੱਡੀਆਂ ਦੀਆਂ ਬਿਮਾਰੀਆਂ, ਦੰਦਾਂ ਦੀਆਂ ਬਿਮਾਰੀਆਂ, ਚਮੜੀ ਦੇ ਰੋਗ, ਨੱਕ-ਕੰਨ-ਗਲੇ ਦੀਆਂ ਬਿਮਾਰੀਆਂ,ਦਿਲ ਦੇ ਰੋਗ, ਅੱਖਾਂ ਦੀਆਂ ਬਿਮਾਰੀਆਂ ਅਤੇ ਜੱਚਾ-ਬੱਚਾ ਤੇ ਮੈਡੀਕਲ ਦੇ ਮਾਹਿਰ ਸੀਐਮਸੀ ਲੁਧਿਆਣਾ ਦੀ ਡਾਕਟਰਾਂ ਦੀ ਟੀਮ ਵੱਲੋਂ ਫ਼੍ਰੀ ਚੈੱਕਅਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਵੀ ਫ਼੍ਰੀ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾਕਟਰਾਂ ਦੀ ਟੀਮ ਵੱਲੋਂ ਨਸ਼ਿਆਂ ਤੋਂ ਬਚਣ ਲਈ ਵੀ ਜਾਗਰੂਕ ਕੈਂਪ ਲਗਾਕੇ ਹਾਜ਼ਰ ਲੋਕਾਂ ਨੂੰ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪ ਵਿੱਚ ਪਹੁੰਚ ਕੇ ਕੈਂਪ ਦਾ ਲਾਹਾ ਲਿਆ ਜਾਵੇ, ਕਿਉਂਕਿ ਇਸ ਕੈਂਪ ਵਿਚ ਸੀਐਮਸੀ ਲੁਧਿਆਣਾ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਫ਼੍ਰੀ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਫ਼੍ਰੀ ਦਿੱਤੀਆਂ ਜਾਣਗੀਆਂ।